ਪੰਜਾਬ ਮਗਰੋਂ ਹੁਣ ਚੰਡੀਗੜ੍ਹ ’ਚ ਵੀ ਯੋਗੀ ਆਦਿੱਤਿਆਨਾਥ ਦੀ ਮੰਗ, 20 ਨੂੰ ਕਰਨਗੇ ਰੈਲੀ

05/19/2024 12:12:15 PM

ਚੰਡੀਗੜ੍ਹ ( ਨਵਿੰਦਰ) : ਪੰਜਾਬ ਤੋਂ ਬਾਅਦ ਚੰਡੀਗੜ੍ਹ ’ਚ ਵੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮੰਗ ਵਧੀ ਹੈ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਦੱਸਿਆ ਕਿ 20 ਮਈ ਨੂੰ ਪਾਰਟੀ ਦੇ ਸਟਾਰ ਪ੍ਰਚਾਰਕ ਯੂ. ਪੀ. ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਮਲੋਆ ’ਚ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਪੰਜਾਬ ਆਉਣ ਤੋਂ ਪਹਿਲਾਂ ਕਿਸਾਨਾਂ ਲਈ ਵੱਡਾ ਐਲਾਨ ਕਰ ਸਕਦੇ ਹਨ PM ਮੋਦੀ

ਸ਼ਨੀਵਾਰ ਨੂੰ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਮੀਤ ਪ੍ਰਧਾਨ ਰਾਮਬੀਰ ਭੱਟੀ, ਜਨਰਲ ਸਕੱਤਰ ਹੁਕਮ ਚੰਦ, ਅਮਿਤ ਜਿੰਦਲ ਤੇ ਜ਼ਿਲ੍ਹਾ ਪ੍ਰਧਾਨ ਰਵੀ ਰਾਵਤ ਤੇ ਮੰਡਲ ਪ੍ਰਧਾਨ ਕ੍ਰਿਸ਼ਨ ਗਰਗ ਸਮੇਤ ਹੋਰਨਾਂ ਨੇ ਰੈਲੀ ਵਾਲੇ ਸਥਾਨ ਦਾ ਨਿਰੀਖਣ ਕੀਤਾ।

ਇਹ ਵੀ ਪੜ੍ਹੋ : 2 ਦਿਨਾਂ ਲਈ High Alert, ਧਿਆਨ ਦੇਣ ਲੋਕ, ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਨਾ ਨਿਕਲਣ ਬਾਹਰ

ਮਲਹੋਤਰਾ ਨੇ ਕਿਹਾ ਕਿ ਭਾਜਪਾ ਦੇ ਸਟਾਰ ਪ੍ਰਚਾਰਕ ਯੋਗੀ ਆਦਿੱਤਿਆਨਾਥ ਪ੍ਰਤੀ ਲੋਕਾਂ ’ਚ ਭਾਰੀ ਉਤਸ਼ਾਹ ਹੈ। ਉਨ੍ਹਾ ਦੀ ਮਨਮੋਹਕ ਭਾਸ਼ਣ ਸ਼ੈਲੀ ਤੇ ਸ਼ਾਨਦਾਰ ਕਾਰਜਸ਼ੈਲੀ ਤੋਂ ਪ੍ਰਭਾਵਿਤ ਚੰਡੀਗੜ੍ਹ ਦੇ ਲੋਕ ਵੀ ਉਨ੍ਹਾਂ ਨੂੰ ਨੇੜਿਓਂ ਦੇਖਣਾ ਤੇ ਸੁਣਨਾ ਚਾਹੁੰਦੇ ਹਨ। ਇਸ ਦੌਰਾਨ ਸੁਰੱਖਿਆ ਦੇ ਨਾਲ-ਨਾਲ ਹੋਰ ਸਾਰੇ ਪ੍ਰਬੰਧ ਸਖ਼ਤ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰਬੰਧਾਂ ਨੂੰ ਲੈ ਕੇ ਜੱਥੇਬੰਦੀ ਤੇ ਭਾਜਪਾ ਦੇ ਸਮੂਹ ਸੈੱਲਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਤੇ ਉਨ੍ਹਾਂ ਨੂੰ ਵੱਖ-ਵੱਖ ਡਿਊਟੀਆਂ ਸੌਂਪੀਆਂ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News