''ਨਵਜੋਤ ਸਿੱਧੂ'' ਬਾਰੇ ''ਯੋਗਰਾਜ'' ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ
Wednesday, Mar 31, 2021 - 01:41 PM (IST)
ਚੰਡੀਗੜ੍ਹ (ਹਾਂਡਾ) : ਸਾਬਕਾ ਕ੍ਰਿਕਟਰ ਤੇ ਫਿਲਮੀ ਕਲਾਕਾਰ ਯੋਗਰਾਜ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਵੱਡਾ ਬਿਆਨ ਦਿੱਤਾ ਹੈ। ਯੋਗਰਾਜ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਨਵਜੋਤ ਸਿੰਘ ਸਿੱਧੂ ਵਰਗੇ ਆਗੂ ਦੀ ਲੋੜ ਹੈ ਪਰ ਉਨ੍ਹਾਂ ਨੂੰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ। ਯੋਗਰਾਜ ਸਿੰਘ ਨੇ ਕਿਹਾ ਕਿ ਸੂਬੇ ਦੇ 90 ਫ਼ੀਸਦੀ ਲੋਕ ਨਵਜੋਤ ਸਿੱਧੂ ਨੂੰ ਆਪਣਾ ਆਗੂ ਅਤੇ ਪੰਜਾਬ ਦਾ ਰੱਖਿਅਕ ਮੰਨਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ PSPCL ਨੇ ਕੀਤੇ ਇਹ ਖ਼ਾਸ ਪ੍ਰਬੰਧ
ਯੋਗਰਾਜ ਨੇ ਕਿਹਾ ਉਹ ਕਿਸੇ ਵਿਅਕਤੀ ਵਿਸ਼ੇਸ਼ ਦਾ ਪ੍ਰਚਾਰ ਨਹੀਂ ਕਰ ਰਹੇ, ਸਗੋਂ ਆਪਣੀ ਨਿਜੀ ਰਾਏ ਲੋਕਾਂ ਤੱਕ ਪਹੁੰਚਾਉਣਾ ਚਾਹੁੰਦੇ ਹਨ। ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਯੋਗਰਾਜ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੇਂਦਰ ਦੀ ਸਰਕਾਰ ਪੰਜਾਬ 'ਚ ਮਾਹੌਲ ਖਰਾਬ ਕਰਕੇ ਕਿਸਾਨ ਅੰਦੋਲਨ ਨੂੰ ਦਬਾਉਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਕੈਪਟਨ ਤੇ ਖਹਿਰਾ ਨੂੰ ਝਟਕਾ, ਕਰੀਬੀਆਂ ਸਮੇਤ ਕਈ ਨਵੇਂ ਚਿਹਰੇ ‘ਆਪ’ ’ਚ ਸ਼ਾਮਲ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਰਬਾਂ ਰੁਪਏ ਦੀ ਕਰਜ਼ਦਾਰ ਹੈ। ਉਨ੍ਹਾਂ ਨੇ ਸਵਾਲ ਚੁੱਕਿਆ ਕਿ ਪੰਜਾਬ 'ਚ ਖ਼ਰਚੇ ਤੋਂ ਜ਼ਿਆਦਾ ਰੈਵਿਨਿਊ ਆ ਰਿਹਾ ਹੈ ਪਰ ਫਿਰ ਵੀ ਕਰਜ਼ਾ ਵੱਧਦਾ ਹੀ ਜਾ ਰਿਹਾ ਹੈ, ਅਜਿਹੇ 'ਚ ਸਰਕਾਰ ਤੋਂ ਖਜ਼ਾਨੇ ਦਾ ਹਿਸਾਬ ਲੈਣਾ ਲੋਕਾਂ ਦਾ ਹੱਕ ਹੈ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ