ਯੋਗਰਾਜ ਸਿੰਘ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਸ਼ਿਵ ਸੈਨਾ ਨੇ ਕੀਤਾ ਵੱਡਾ ਐਲਾਨ

12/12/2020 8:25:40 PM

ਅੰਮ੍ਰਿਤਸਰ (ਸੁਮਿਤ ਖੰਨਾ) : ਅਭਿਨੇਤਾ ਯੋਗਰਾਜ ਸਿੰਘ ਵਲੋਂ ਬੀਤੇ ਦਿਨੀਂ ਹਿੰਦੂ ਭਾਈਚਾਰੇ ਦੀਆਂ ਕੁੜੀਆਂ 'ਤੇ ਇਕ ਵਿਵਾਦਤ ਬਿਆਨ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਹਰ ਜਗ੍ਹਾ ਉਨ੍ਹਾਂ ਦੀ ਆਲੋਚਨਾ ਹੋ ਰਹੀ ਹੈ। ਇਸ ਦਰਮਿਆਨ ਯੋਗਰਾਜ ਸਿੰਘ ਨੇ ਇਸ ਬਿਆਨ ਲਈ ਮੁਆਫ਼ੀ ਵੀ ਮੰਗ ਲਈ ਸੀ ਪਰ ਇਸ ਦੇ ਬਾਵਜੂਦ ਹਿੰਦੂ ਭਾਈਚਾਰੇ ਵਿਚ ਰੋਹ ਘੱਟ ਨਹੀਂ ਹੋ ਰਿਹਾ ਹੈ। ਅੱਜ ਸ਼ਿਵਸੈਨਾ ਵਲੋਂ ਅੰਮ੍ਰਿਤਸਰ 'ਚ ਯੋਗਰਾਜ ਸਿੰਘ ਦਾ ਪੁੱਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ : ਅੱਪਰਾ ਦੇ ਆਈਲੈਟਸ ਸੈਂਟਰ ਦੀ ਸਨਸਨੀਖੇਜ਼ ਘਟਨਾ, ਮਹਿਲਾ ਅਧਿਆਪਕ ਨੂੰ ਇਸ ਹਾਲਤ 'ਚ ਦੇਖ ਉੱਡੇ ਹੋਸ਼

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਹਿਣਾ ਹੈ ਕਿ ਯੋਗਰਾਜ ਸਿੰਘ ਵਲੋਂ ਕੀਤੀ ਗਈ ਟਿੱਪਣੀ 'ਤੇ ਮੁਆਫ਼ੀ ਕਿਸੇ ਵੀ ਕੀਮਤ 'ਤੇ ਕਬੂਲ ਨਹੀਂ ਕੀਤੀ ਜਾ ਸਕਦੀ। ਸ਼ਿਵ ਸੈਨਾ ਨੇ ਕਿਹਾ ਕਿ ਯੋਗਰਾਜ ਵਲੋਂ ਕੀਤੀ ਗਈ ਟਿੱਪਣੀ 'ਤੇ ਸਜ਼ਾ ਮਿਲਣੀ ਚਾਹੀਦੀ ਹੈ। ਸ਼ਿਵ ਸੈਨਾ ਨੇ ਕਿਹਾ ਕਿ ਜਦੋਂ ਤਕ ਯੋਗਰਾਜ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਇਸ ਦੌਰਾਨ ਸ਼ਿਵ ਸੈਨਾ ਵਲੋਂ ਪੁਲਸ ਨੂੰ 7 ਦਿਨ ਦਾ ਅਲਟੀਮੇਟਮ ਵੀ ਦਿੱਤਾ ਗਿਆ ਹੈ ਅਤੇ ਨਵੇਂ ਸਾਲ 'ਤੇ ਧਰਨੇ ਬੈਠਣ ਦੀ ਚਿਤਾਵਨੀ ਦਿੱਤੀ ਗਈ ਹੈ। ਜੇਕਰ ਫਿਰ ਵੀ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ ਖੁਦ 'ਤੇ ਤੇਲ ਪਾ ਕੇ ਅੱਗ ਲਗਾ ਲੈਣਗੇ।

ਇਹ ਵੀ ਪੜ੍ਹੋ : ਬਰਨਾਲਾ 'ਚ ਨਿਹੰਗ ਸਿੰਘ ਵਲੋਂ ਪੁਲਸ ਪਾਰਟੀ 'ਤੇ ਹਮਲਾ, ਐੱਸ. ਐੱਚ. ਓ. 'ਤੇ ਵੀ ਚਲਾਇਆ ਗੰਡਾਸਾ

ਨੋਟ : ਸ਼ਿਵ ਸੈਨਾ ਨੇਤਾ ਵਲੋਂ ਦਿੱਤੀ ਚਿਤਾਵਨੀ ਨੂੰ ਤੁਸੀਂ ਕਿਸ ਤਰ੍ਹਾਂ ਦੇਖਦੇ ਹੋ? ਕੁਮੈਂਟ ਕਰਕੇ ਦਿਓ ਆਪਣੀ ਰਾਇ?

 

Gurminder Singh

This news is Content Editor Gurminder Singh