ਸੂਬੇ 'ਚ ਗੈਂਗਸਟਰਾਂ ਦਾ ਬੋਲਬਾਲਾ, ਆਮ ਆਦਮੀ ਵੀ ਨਹੀਂ ਸੁਰੱਖਿਅਤ : ਬਿਕਰਮ ਮਜੀਠੀਆ
Tuesday, Feb 10, 2026 - 02:58 PM (IST)
ਅੰਮ੍ਰਿਤਸਰ (ਛੀਨਾ)- ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਅੱਜ ਗੁਰੂ ਨਗਰੀ ਦੇ 'ਗੋਲਡਨ ਗੇਟ' ਵਿਖੇ ਪਹੁੰਚਣ 'ਤੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ 'ਤੇ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਤਹਿਸ-ਨਹਿਸ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਰਾਜ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਹੈ ਤੇ ਆਮ ਆਦਮੀ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।
ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ
ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸੂਬੇ ਦੀ ਵਾਗਡੋਰ ਦਿੱਲੀ ਬੈਠੇ ਆਕਾਵਾਂ ਦੇ ਹੱਥ ਵਿੱਚ ਹੈ ਅਤੇ ਪੰਜਾਬ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ 'ਆਪ' ਨੇ ਦਾਅਵਾ ਕੀਤਾ ਸੀ ਕਿ ਇਕ ਮਹੀਨੇ ਵਿਚ ਨਸ਼ਾ ਖਤਮ ਕਰ ਦਿੱਤਾ ਜਾਵੇਗਾ ਪਰ ਅੱਜ ਸਥਿਤੀ ਇਹ ਹੈ ਕਿ ਪੰਜਾਬ ਦੇ ਪਿੰਡ-ਪਿੰਡ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਅਤੇ ਰੋਜ਼ਾਨਾ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਹਜ਼ਾਰ-ਹਜ਼ਾਰ ਰੁਪਏ ਦੇਣ ਦਾ ਵਾਅਦਾ ਹੋਵੇ ਜਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਇਹ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ। ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕੱਸਦਿਆਂ ਕਿਹਾ ਕਿ ''ਮਿੱਤਰਾ ਜੇਲ੍ਹ 'ਚ ਤੈਨੂੰ ਜਾਣਾ ਹੀ ਪੈਣਾ ਹੁਣੇ ਹੀ ਉੱਥੇ ਠੇਕਾ ਖੋਲ੍ਹ ਲੈ ਮੈਂ ਤਾਂ ਬੈਂਗਣ ਦੀ ਤਰੀ ਖਾਹ ਕੇ ਦਿਨ ਕੱਟ ਲਏ ਪਰ ਇਕੱਲੀ ਤਰੀ ਨਾਲ ਤੇਰੇ ਦਿਨ ਨਹੀਂ ਲੰਘਣੇ।''
ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਇਸ ਮੌਕੇ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਤੋਂ ਬਿਕਰਮਜੀਤ ਸਿੰਘ ਮਜੀਠੀਆ ਦੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਪਹੁੰਚੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਾਸਤੇ ਚਾਹ, ਪਕੌੜੇ ਅਤੇ ਮਠਿਆਈ ਦਾ ਖੁੱਲ੍ਹਾ ਪ੍ਰਬੰਧ ਕੀਤਾ ਗਿਆ। ਇਹ ਸੇਵਾ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦੇ ਮੈਂਬਰ ਰਾਣਾ ਪਲਵਿੰਦਰ ਸਿੰਘ ਦੋਬੁਰਜੀ ਵੱਲੋਂ ਨਿਭਾਈ ਗਈ।
ਇਸ ਤੋਂ ਬਾਅਦ ਮਜੀਠੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ।
ਇਹ ਵੀ ਪੜ੍ਹੋ- ਪੰਜਾਬ: Valentine's week 'ਚ ਕੁੜੀ ਨੂੰ ਕੀਤਾ Propose, ਨਾਂਹ ਕਰਨ ’ਤੇ ਮਾਰ'ਤੀ ਗੋਲ਼ੀ (ਵੀਡੀਓ)
ਇਸ ਸਮੇਂ ਸਾਬਕਾ ਮੰਤਰੀ ਜਥੇ. ਗੁਲਜਾਰ ਸਿੰਘ ਰਣੀਕੇ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਜਿਲ੍ਹਾ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਗੁਰਪ੍ਰੀਤ ਸਿੰਘ ਰੰਧਾਵਾ, ਜੋਧ ਸਿੰਘ ਸਮਰਾ, ਰਾਣਾ ਰਣਬੀਰ ਸਿੰਘ ਲੋਪੋਕੇ, ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਢ, ਨਰਿੰਦਰ ਬਹਿਲ ਤੇ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
