ਪੰਜਾਬ ਦੇ ਉੱਜਵਲ ਭਵਿੱਖ ਲਈ ''ਆਪ'' ਨੂੰ ਵੋਟ ਪਾਉਣੀ ਹੈ : ਰਾਘਵ ਚੱਢਾ

Friday, Feb 18, 2022 - 06:38 PM (IST)

ਪੰਜਾਬ ਦੇ ਉੱਜਵਲ ਭਵਿੱਖ ਲਈ ''ਆਪ'' ਨੂੰ ਵੋਟ ਪਾਉਣੀ ਹੈ : ਰਾਘਵ ਚੱਢਾ

ਰੂਪਨਗਰ/ਚੰਡੀਗੜ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵਿਧਾਨ ਸਭਾ ਹਲਕਾ ਰੂਪਨਗਰ ਵਿੱਚ 'ਆਪ' ਉਮੀਦਵਾਰ ਦਿਨੇਸ ਚੱਢਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਚੱਢਾ ਨੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਰਾਘਵ ਚੱਢਾ ਸ਼ੁੱਕਰਵਾਰ ਨੂੰ ਵਿਧਾਨ ਸਭਾ ਹਲਕਾ ਰੂਪਨਗਰ ਵਿੱਚ ਪਾਰਟੀ ਦੇ ਉਮੀਦਵਾਰ ਦਿਨੇਸ਼ ਚੱਢਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ।

ਇਹ ਵੀ ਪੜ੍ਹੋ : ਪਾਕਿ 'ਚ ਘੱਟ-ਗਿਣਤੀ ਦੀ ਸੁਰੱਖਿਆ 'ਚ ਖਾਮੀਆਂ ਨੂੰ ਲੈ ਕੇ ਇੰਡੀਅਨ ਵਰਲਡ ਫੋਰਮ ਨੇ ਗੁਟੇਰੇਸ ਨੂੰ ਲਿੱਖੀ ਚਿੱਠੀ

ਚੱਢਾ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ, ਕਿਉਂਕਿ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ ਬਹੁਤ ਪਸੰਦ ਕਰਦੇ ਹਨ। ਮੁੱਖ ਮੰਤਰੀ ਚੰਨੀ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਚੱਢਾ ਨੇ ਕਿਹਾ ਕਿ ਰੇਤ ਅਤੇ ਡਰੱਗ ਮਾਫੀਆ ਚਲਾਉਣ ਵਾਲਿਆਂ ਨੂੰ ਇਸ ਵਾਰ ਪੰਜਾਬ ਦੇ ਲੋਕ ਸਬਕ ਸਿਖਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਪੰਜਾਬ ਦੇ ਉੱਜਵਲ ਭਵਿੱਖ ਲਈ ਇਸ ਵਾਰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣੀ ਹੈ ਅਤੇ 'ਆਪ' ਦੀ ਸਰਕਾਰ ਬਣਾਉਣੀ ਹੈ।

ਇਹ ਵੀ ਪੜ੍ਹੋ : ਭਾਰਤ ਕਵਾਡ ਨੂੰ ਅਗੇ ਵਧਾਉਣ ਵਾਲੀ ਤਾਕਤ ਹੈ : ਵ੍ਹਾਈਟ ਹਾਊਸ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News