ਪਹਿਲਾਂ ਮੋਟਰਸਾਈਕਲ ਕੀਤਾ ਚੋਰੀ, ਫਿਰ ਵੇਚਣ ਲਈ ਸੜਕ ''ਤੇ ਮਾਰੀਆਂ ਆਵਾਜ਼ਾਂ, ਹੈਰਾਨ ਕਰੇਗਾ ਚੋਰ ਦਾ ਕਾਰਨਾਮਾ

Monday, Sep 30, 2024 - 05:36 PM (IST)

ਪਹਿਲਾਂ ਮੋਟਰਸਾਈਕਲ ਕੀਤਾ ਚੋਰੀ, ਫਿਰ ਵੇਚਣ ਲਈ ਸੜਕ ''ਤੇ ਮਾਰੀਆਂ ਆਵਾਜ਼ਾਂ, ਹੈਰਾਨ ਕਰੇਗਾ ਚੋਰ ਦਾ ਕਾਰਨਾਮਾ

ਜਲੰਧਰ (ਸ਼ੋਰੀ)-ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਆਪਣੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀ ਹੈ, ਇੰਨਾ ਹੀ ਨਹੀਂ ਨਸ਼ੇੜੀ ਨੌਜਵਾਨ ਨਸ਼ੇ ਦੀ ਪੂਰਤੀ ਲਈ ਚੋਰੀ, ਲੁੱਟ-ਖੋਹ ਆਦਿ ਵਰਗੇ ਅਪਰਾਧ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਇਸ ਦੀ ਤਾਜ਼ਾ ਮਿਸਾਲ ਉਦੋਂ ਸਾਹਮਣੇ ਆਈ ਜਦੋਂ 22 ਸਾਲਾ ਨੌਜਵਾਨ ਨੇ ਨਸ਼ੇ ਲਈ ਪੈਸੇ ਨਾ ਮਿਲਣ ’ਤੇ ਪਹਿਲਾਂ ਮੋਬਾਇਲ ਖੋਹ ਲਿਆ, ਫਿਰ ਸਾਈਕਲ ਚੋਰੀ ਕਰ ਲਿਆ ਅਤੇ ਹੌਲੀ-ਹੌਲੀ ਉਸ ਦੇ ਹੌਂਸਲੇ ਇੰਨੇ ਮਜ਼ਬੂਤ ​​ਹੋ ਗਏ ਕਿ ਉਸ ਨੇ ਮੋਟਰਸਾਈਕਲ ਵੀ ਚੋਰੀ ਕਰ ਲਿਆ।

ਜਾਣਕਾਰੀ ਅਨੁਸਾਰ ਥਾਣਾ ਭਾਰਗਵ ਕੈਂਪ ਦੀ ਪੁਲਸ ਨੇ ਇਕ ਨੌਜਵਾਨ ਨੂੰ ਚੋਰੀ ਦਾ ਮੋਟਰਸਾਈਕਲ ਵੇਚਦੇ ਹੋਏ ਕਾਬੂ ਕੀਤਾ ਹੈ, ਮੁਲਜ਼ਮ ਦੀ ਪਛਾਣ ਹਰਸ਼ ਕੁਮਾਰ (22) ਪੁੱਤਰ ਅਸ਼ੋਕ ਕੁਮਾਰ ਵਾਸੀ ਭਾਰਗਵ ਕੈਂਪ ਨੇੜੇ ਸਤਿਗੁਰੂ ਕਬੀਰ ਮੰਦਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਹਰਸ਼ ਖ਼ਿਲਾਫ਼ ਮੋਬਾਇਲ ਖੋਹਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਅਦਾਲਤ ਤੋਂ ਭਗੌੜਾ ਵੀ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਹਾਲ ਹੀ ’ਚ ਹਰਸ਼ ’ਤੇ ਸਾਈਕਲ ਚੋਰੀ ਦਾ ਮਾਮਲਾ ਵੀ ਦਰਜ ਹੋਇਆ ਹੈ ਅਤੇ ਇਸ ਮਾਮਲੇ ’ਚ ਉਹ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆਇਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਨੁਕਸਾਨੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ

ਏ. ਐੱਸ. ਆਈ. ਬਲਵਿੰਦਰ ਸਿੰਘ ਲੁਭਾਣਾ ਨੂੰ ਸੂਚਨਾ ਮਿਲੀ ਕਿ ਹਰਸ਼ ਚਾਰਾ ਮੰਡੀ ਬੂਟਾ ਪਿੰਡ ਨੇੜੇ ਲੋਕਾਂ ਨੂੰ ਚੋਰੀ ਦੇ ਮੋਟਰਸਾਈਕਲ ਵੇਚਣ ਲਈ ਫ਼ੋਨ ਕਰ ਰਿਹਾ ਸੀ। ਸੂਚਨਾ ਦੇ ਆਧਾਰ ’ਤੇ ਪੁਲਸ ਨੇ ਉਥੇ ਪਹੁੰਚ ਕੇ ਹਰਸ਼ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ।
ਦੱਸਿਆ ਜਾ ਰਿਹਾ ਹੈ ਕਿ ਹਰਸ਼ ਨੇ ਨਕੋਦਰ ਚੌਂਕ ਦੇ ਆਸ-ਪਾਸ ਸਥਿਤ ਮੀਟ ਦੀ ਰੇਹੜੀ ਕੋਲੋਂ ਮੋਟਰਸਾਈਕਲ ਚੋਰੀ ਕੀਤਾ ਸੀ ਅਤੇ ਉਦੋਂ ਤੋਂ ਹੀ ਉਹ ਮੋਟਰਸਾਈਕਲ ਦੀ ਨੰਬਰ ਪਲੇਟ ਉਤਾਰ ਕੇ ਮੋਟਰਸਾਈਕਲ ਦੀ ਸਵਾਰੀ ਕਰਦਾ ਸੀ। ਪੁਲਸ ਦੀ ਤਾਜ਼ਾ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਹਰਸ਼ ਨਸ਼ੇ ਦਾ ਆਦੀ ਹੈ ਅਤੇ ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਦਾ ਹੈ।

ਇਹ ਵੀ ਪੜ੍ਹੋ- ਘਰ 'ਚ ਚੱਲ ਰਹੀਆਂ ਸਨ ਪੁੱਤ ਦੇ ਵਿਆਹ ਦੀਆਂ ਤਿਆਰੀਆਂ, ਅਮਰੀਕਾ ਤੋਂ ਮਿਲੀ ਖ਼ਬਰ ਨੇ ਖ਼ੁਸ਼ੀਆਂ 'ਚ ਪਾ 'ਤੇ ਵੈਣ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News