4-5 ਨੌਜਵਾਨਾਂ ਵਲੋਂ ਕੁੜੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਖੁਆਈਆਂ ਜ਼ਹਿਰੀਲੀਆਂ ਗੋਲੀਆਂ

08/02/2021 6:29:12 PM

ਡੇਰਾਬੱਸੀ (ਜ. ਬ.) : 5 ਨੌਜਵਾਨਾਂ ਨੇ ਇਕ ਵਿਆਹੁਤਾ ’ਤੇ ਪਹਿਲਾਂ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਅਤੇ ਫਿਰ ਜ਼ਹਿਰੀਲੀਆਂ ਗੋਲੀਆਂ ਖਵਾ ਕੇ ਉਸਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਵਿਆਹੁਤਾ ਦੀਆਂ ਦੋਵਾਂ ਬਾਹਾਂ ’ਤੇ ਕਿਸੇ ਤੇਜ਼ਧਾਰ ਹਥਿਆਰ ਨਾਲ 12 ਤੋਂ ਵੱਧ ਕੱਟ ਲੱਗੇ ਹੋਏ ਹਨ। ਜ਼ਖਮੀਂ ਹਾਲਤ ਵਿਚ ਕੁੜੀ ਨੂੰ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਵਿਗੜਦੀ ਦੇਖ ਕੇ ਉਸ ਨੂੰ ਜੀ. ਐੱਮ. ਸੀ. ਐੱਚ.-32 ਰੈਫਰ ਕਰ ਦਿੱਤਾ ਗਿਆ। ਸ਼ਿਕਾਇਤ ਮਿਲਣ ’ਤੇ ਪੁਲਸ ਨੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਭਾਈ ਬਲਜੀਤ ਸਿੰਘ ਦਾਦੂਵਾਲ ਦਾ ਪਿੰਡ ਵਾਲਿਆਂ ਵਲੋਂ ਬਾਈਕਾਟ ਦਾ ਐਲਾਨ, ਦਿੱਤੀ ਵੱਡੀ ਚਿਤਾਵਨੀ

ਜੀਜੇ ਨੇ ਘਰੋਂ ਕੱਢਿਆ, ਪੁਲਸ ਨੇ ਧਮਕਾਇਆ
ਹਸਪਤਾਲ ਵਿਚ ਦਾਖ਼ਲ ਗੁਲਮੋਹਰ ਸਿਟੀ ਐਕਸਟੈਂਸ਼ਨ ਨਿਵਾਸੀ ਵਿਆਹੁਤਾ ਰਵੀਨਾ (30) ਦੇ ਭਰਾ ਰਾਹੁਲ ਸ਼ਰਮਾ ਨੇ ਦੱਸਿਆ ਕਿ ਅਕਤੂਬਰ, 2020 ਵਿਚ ਗੁਰੂਗ੍ਰਾਮ ਦੇ ਨਿਵਾਸੀ ਮਨੀਸ਼ ਪੁਰੀ ਨਾਲ ਉਨ੍ਹਾਂ ਦੀ ਭੈਣ ਦਾ ਵਿਆਹ ਹੋਇਆ ਸੀ। ਦੋਵਾਂ ਦਾ ਇਹ ਦੂਜਾ ਵਿਆਹ ਸੀ। ਉਸਦੀ ਭੈਣ ਕੋਲ 3 ਸਾਲ ਦੀ ਬੱਚੀ ਹੈ। ਰਾਹੁਲ ਨੇ ਦੋਸ਼ ਲਾਇਆ ਕਿ ਵਿਆਹ ਤੋਂ ਕੁਝ ਦਿਨ ਬਾਅਦ ਸਹੁਰਾ ਪਰਿਵਾਰ ਉਨ੍ਹਾਂ ਦੀ ਭੈਣ ਨੂੰ ਪ੍ਰੇਸ਼ਾਨ ਕਰਨ ਲੱਗ ਪਿਆ ਅਤੇ ਉਨ੍ਹਾਂ ਨੂੰ ਬੱਚੀ ਸਮੇਤ ਘਰੋਂ ਕੱਢ ਦਿੱਤਾ। ਮੁਬਾਰਕਪੁਰ ਪੁਲਸ ਚੌਕੀ ਅਤੇ ਵੂਮੈਨ ਸੈੱਲ ਵਿਚ ਸ਼ਿਕਾਇਤ ਦਰਜ ਕਰਵਾਈ। ਮੁਬਾਰਕਪੁਰ ਪੁਲਸ ਨੇ ਉਨ੍ਹਾਂ ਦੀ ਸ਼ਿਕਾਇਤ ’ਤੇ ਸਹੁਰਾ ਪਰਿਵਾਰ ’ਤੇ ਕੇਸ ਦਰਜ ਕੀਤਾ। ਰਾਹੁਲ ਨੇ ਦੋਸ਼ ਲਾਇਆ ਕਿ ਮੁਬਾਰਕਪੁਰ ਪੁਲਸ ਚੌਕੀ ਦੇ ਇੰਚਾਰਜ ਮਾਮਲਾ ਰਫ਼ਾ-ਦਫ਼ਾ ਕਰਨ ਲਈ ਉਨ੍ਹਾਂ ’ਤੇ ਦਬਾਅ ਬਣਾਉਣ ਲੱਗੇ। ਕੁਝ ਗੈਂਗਸਟਰਾਂ ਦੀਆਂ ਤਸਵੀਰਾਂ ਦਿਖਾ ਕੇ ਉਨ੍ਹਾਂ ਨੂੰ ਡਰਾਇਆ ਗਿਆ।

ਇਹ ਵੀ ਪੜ੍ਹੋ : ਮੁਕਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ, ਟਰੈਕਟਰ ਨਾਲ ਬੰਨ੍ਹ ਕੇ ਨੌਜਵਾਨ ਦੀ ਕੁੱਟਮਾਰ, ਬਣਾਈ ਵੀਡੀਓ

ਇਕ ਘੰਟੇ ਬਾਅਦ ਪਹੁੰਚੀ ਪੁਲਸ, ਕੋਈ ਕਾਰਵਾਈ ਨਹੀਂ ਕੀਤੀ
ਰਾਹੁਲ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਭੈਣ ਐਕਟਿਵਾ ’ਤੇ ਡੇਰਾਬੱਸੀ ਤੋਂ ਘਰ ਆ ਰਹੀ ਸੀ। ਜਦੋਂ ਉਹ ਰੇਲਵੇ ਫਲਾਈਓਵਰ ਕੋਲ ਪਹੁੰਚੀ ਤਾਂ ਪਿੱਛੋਂ ਕਿਸੇ ਨੇ ਆਵਾਜ਼ ਮਾਰ ਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਰੁਕੀ ਅਤੇ ਹੈਬਤਪੁਰ ਰੋਡ ’ਤੇ ਪਹੁੰਚੀ ਤਾਂ ਇਕ ਕਾਰ ਅਤੇ ਮੋਟਰਸਾਈਕਲ ’ਤੇ ਸਵਾਰ 4-5 ਨੌਜਵਾਨਾਂ ਨੇ ਉਸ ਨੂੰ ਘੇਰ ਕੇ ਉਸ ’ਤੇ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰ ਨਾਲ ਉਨ੍ਹਾਂ ਨੇ ਭੈਣ ਦੀਆਂ ਬਾਹਾਂ ’ਤੇ ਕਈ ਕੱਟ ਮਾਰੇ। ਜ਼ਬਰਦਸਤੀ ਉਸ ਨੂੰ ਫਿਨਾਈਲ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ। 8-10 ਫਿਨਾਈਲ ਦੀਆਂ ਗੋਲੀਆਂ ਖਵਾ ਕੇ ਉਹ ਉੱਥੋਂ ਫਰਾਰ ਹੋ ਗਏ। ਰਾਹੁਲ ਨੇ ਦੋਸ਼ ਲਾਇਆ ਕਿ ਪੁਲਸ ਕੰਟਰੋਲ ਰੂਮ ’ਤੇ ਘਟਨਾ ਦੀ ਜਾਣਕਾਰੀ ਦਿੱਤੀ, ਜਿਸ ਦੇ ਇਕ ਘੰਟੇ ਬਾਅਦ ਪੁਲਸ ਹਸਪਤਾਲ ਪਹੁੰਚੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : ਦਿਨ ਚੜ੍ਹਦਿਆਂ ਮੁੱਲਾਂਪੁਰ ਦਾਖਾ ’ਚ ਵੱਡੀ ਵਾਰਦਾਤ, ਭਰਾ ਨੇ ਗੋਲ਼ੀਆਂ ਨਾਲ ਭੁੰਨੇ ਦੋ ਭਰਾ

ਪੁਲਸ ਪੂਰੀ ਸਹਾਇਤਾ ਕਰ ਰਹੀ ਹੈ
ਉਧਰ ਮੁਬਾਰਕਪੁਰ ਚੌਕੀ ਇੰਚਾਰਜ ਕਮਲ ਤਨੇਜਾ ਨੇ ਕਿਹਾ ਕਿ ਪੁਲਸ ਨੇ ਪਹਿਲੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ ਅਤੇ ਪੁਲਸ ਵਿਆਹੁਤਾ ਦੇ ਪਰਿਵਾਰ ਦੀ ਪੂਰੀ ਸਹਾਇਤਾ ਕਰ ਰਹੀ ਹੈ। ਵਿਆਹੁਤਾ ’ਤੇ ਹੋਏ ਹਮਲੇ ਦੇ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲਣ ’ਤੇ ਜ਼ਖਮੀ ਕੁੜੀ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਲਾਵਾਂ-ਫੇਰਿਆਂ ਦੌਰਾਨ ਗੁਰਦੁਆਰਾ ਸਾਹਿਬ ’ਚੋਂ ਅਗਵਾ ਹੋਏ ਲਾੜਾ-ਲਾੜੀ ਦੇ ਮਾਮਲੇ ’ਚ ਨਵਾਂ ਮੋੜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News