ਜਲੰਧਰ ''ਚ ਵੱਡੀ ਵਾਰਦਾਤ, ਦਿਨ-ਦਿਹਾੜੇ ਦੁਕਾਨ ''ਚ ਆ ਕੇ ਵੱਢਿਆ ਨੌਜਵਾਨ (ਤਸਵੀਰਾਂ)
Sunday, Sep 17, 2017 - 07:40 PM (IST)
ਜਲੰਧਰ (ਪ੍ਰੀਤ\ਛਿੰਦਾ) : ਜਲੰਧਰ ਦੇ ਅਮਨ ਨਗਰ ਵਿਚ ਉਸ ਸਮੇਂ ਗੁੰਡਾ ਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਜਦੋਂ ਇਕ ਸਲੂਨ ਵਿਚ ਕੰਮ ਕਰ ਰਹੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਲੈੱਸ ਹੋ ਕੇ ਆਏ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਜਸਵੀਰ ਸਿੰਘ ਉਰਫ ਗੋਪੀ ਪੁੱਤਰ ਰਣਜੀਤ ਸਿੰਘ ਵਾਸੀ ਰੇਰੂ ਪਿੰਡ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਤੁਰੰਤ ਨੇੜਲੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਘਟਨਾ ਐਤਵਾਰ ਦੁਪਹਿਰ ਦੀ ਹੈ ਜਦੋਂ ਜਸਵੀਰ ਸਿੰਘ ਨਾਮਕ ਨੌਜਵਾਨ ਸਲੂਨ ਵਿਚ ਕੰਮ ਰਿਹਾ ਸੀ। ਇਸ ਦੌਰਾਨ ਕਾਰ 'ਚ ਸਵਾਰ ਹੋ ਕੇ ਆਏ 4-5 ਨੌਜਵਾਨਾਂ ਨੇ ਸਲੂਨ ਵਿਚ ਦਾਖਲ ਹੁੰਦੇ ਹੀ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਜਿਸ ਨਾਲ ਜਸਵੀਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਹਮਲੇ ਦੀ ਇਹ ਸਾਰੀ ਘਟਨਾ ਸਲੂਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਹ ਹਮਲਾ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਇਆ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
