ਸ਼ਰਾਬ ਨੂੰ ਲੈ ਅਣਪਛਾਤੇ ਵਿਅਕਤੀਆਂ ਨੇ ਕੀਤੀ ਨੌਜਵਾਨ ਦੀ ਕੁੱਟਮਾਰ
Monday, Oct 16, 2017 - 03:02 PM (IST)
ਤਲਵੰਡੀ ਸਾਬੋ (ਮੁਨੀਸ਼ ਗਰਗ) : ਤਲਵੰਡੀ ਸਾਬੋ-ਮਾਨਸਾ ਰੋਡ 'ਤੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਡੱਬਵਾਲੀ ਤੋਂ ਮਾਨਸਾ ਜਾ ਰਹੇ ਇਕ ਕਾਰ ਸਵਾਰ ਨੌਜਵਾਨ ਦੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ ਕਿ 2 ਗੱਡੀਆਂ 'ਚ ਸਵਾਰ ਕੁਝ ਨੌਜਵਾਨਾਂ ਨੇ ਉਸਦਾ ਪਿੱਛਾ ਕੀਤਾ ਤੇ ਉਸ ਕੋਲ ਸ਼ਰਾਬ ਹੋਣ ਦੇ ਸ਼ੱਕ 'ਚ ਉਸਦੀ ਕੁੱਟਮਾਰ ਕੀਤੀ। ਪਤਾ ਲੱਗਣ 'ਤੇ ਪਹੁੰਚੇ ਰਿਸ਼ਤੇਦਾਰਾਂ ਨੇ ਉਸਨੂੰ ਹਸਪਤਾਲ ਪਹੁੰਚਾਇਆ।
ਪੁਲਸ ਨੇ ਮਾਮਲਾ ਦਰਜ ਕਰ ਬਣਦੀ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ। ਨੌਜਵਾਨ ਨਾਲ ਕੁੱਟਮਾਰ ਕਰਨ ਦੀ ਕੀ ਵਜ੍ਹਾ ਰਹੀ, ਇਸ ਬਾਰੇ ਫਿਲਹਾਲ ਕੁਝ ਪਤਾ ਨਹੀਂ ਚੱਲ ਸਕਿਆ ਹੈ, ਜਿਸਦਾ ਪਤਾ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ। ਪੁਲਸ ਵਲੋਂ ਮਾਮਲੇ ਦੀ ਬਣੀ ਕਾਰਵਾਈ ਕਰਨ ਦੀ ਗੱਲ ਆਖੀ ਜਾ ਰਹੀ ਹੈ।
