ਗੁਰਦਾਸਪੁਰ ''ਚ ਹੈਰਾਨ ਕਰਨ ਵਾਲੀ ਘਟਨਾ, ਨੌਜਵਾਨ ਨੂੰ ਨੰਗਾ ਕਰਕੇ ਕੁੱਟਿਆ, ਬਣਾਈ ਵੀਡੀਓ

Tuesday, May 19, 2020 - 07:57 PM (IST)

ਗੁਰਦਾਸਪੁਰ ''ਚ ਹੈਰਾਨ ਕਰਨ ਵਾਲੀ ਘਟਨਾ, ਨੌਜਵਾਨ ਨੂੰ ਨੰਗਾ ਕਰਕੇ ਕੁੱਟਿਆ, ਬਣਾਈ ਵੀਡੀਓ

ਗੁਰਦਾਸਪੁਰ (ਗੁਰਪ੍ਰੀਤ) : ਜ਼ਿਲਾ ਗੁਰਦਾਸਪੁਰ ਦੇ ਥਾਣਾ ਘੁੰਮਾਣ ਅਧੀਨ ਪੈਂਦੇ ਪਿੰਡ ਭਗਤੂਪੁਰ ਦੀ ਇਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ।  ਇਥੋਂ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ 10 ਵਿਅਕਤੀਆਂ ਵਲੋਂ ਨੰਗਾ ਕਰਕੇ ਨਾ ਸਿਰਫ ਉਸ ਦੀ ਬੁਰੀ ਤਰ੍ਹਾਂ ਕੁੱਮਟਾਰ ਕੀਤੀ ਗਈ ਸਗੋਂ ਇਸ ਕੁੱਟਮਾਰ ਦੀ ਵੀਡੀਓ ਵੀ ਬਣਾਈ ਗਈ। ਕੁੱਟਮਾਰ ਦੌਰਾਨ ਹਮਲਾਵਰਾਂ ਨੇ ਪੀੜਤ ਦੀ ਵੀਡੀਓ ਬਣਾ ਕੇ ਵਾਇਰਲ ਵੀ ਕਰ ਦਿੱਤੀ। ਪੀੜਤ ਨੌਜਵਾਨ ਦੇ ਬਿਆਨਾਂ ਦੇ ਅਧਾਰ 'ਤੇ ਪੁਲਸ ਨੇ ਤਿੰਨ ਨੌਜਵਾਨਾਂ ਸਣੇ 10 ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਫਿਲਹਾਲ ਪੁਲਸ ਵਲੋਂ ਮੁਲਜ਼ਮਾਂ ਦੀ ਭਾਲ ਕਰਨ ਦੀ ਗੱਲ ਆਖੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਮਜੀਠਾ 'ਚ ਵੱਡੀ ਵਾਰਦਾਤ, ਕਰਮਚਾਰੀਆਂ ਦੇ ਹੱਥ-ਪੈਰ ਬੰਨ੍ਹ ਕੇ ਲੁੱਟਿਆ ਬੈਂਕ

ਇਸ ਸੰਬੰਧੀ ਬਟਾਲਾ ਦੇ ਐੱਸ. ਪੀ. ਜਸਬੀਰ ਰਾਏ ਨੇ ਦੱਸਿਆ ਕਿ ਵਾਇਰਲ ਹੋਈ ਵੀਡੀਓ ਵਿਚ ਕੁੱਟਿਆ ਜਾ ਰਿਹਾ ਨੌਜਵਾਨ ਰਣਜੀਤ ਸਿੰਘ ਹੈ ਜੋ ਘੁੰਮਣ ਥਾਣੇ ਅਧੀਨ ਪੈਂਦੇ ਪਿੰਡ ਭਗਤੂਪੁਰ ਦਾ ਰਹਿਣ ਵਾਲਾ ਹੈ ਅਤੇ ਕੁਝ ਦਿਨ ਪਹਿਲਾਂ ਹੀ ਉਹ ਜੇਲ 'ਚੋਂ ਜ਼ਮਾਨਤ 'ਤੇ ਬਾਹਰ ਆਇਆ ਸੀ। ਐੱਸ. ਪੀ. ਨੇ ਦੱਸਿਆ ਕਿ ਰਣਜੀਤ ਸਿੰਘ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਨੇੜਲੇ ਪਿੰਡਾਂ ਦੇ ਨੌਜਵਾਨਾਂ ਨੂੰ ਧਮਕੀਆਂ ਦਿੰਦਾ ਸੀ, ਜਿਸ ਕਰਕੇ ਕੁਝ ਨੌਜਵਾਨਾਂ ਨੇ ਮਿਲ ਕੇ ਰਣਜੀਤ ਸਿੰਘ ਨੂੰ ਦਬੋਚ ਲਿਆ ਅਤੇ ਇਕ ਜਗ੍ਹਾ 'ਤੇ ਲਿਜਾ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਇਸ ਦੌਰਾਨ ਰਣਜੀਤ ਨੂੰ ਨੰਗਾ ਕਰਕੇ ਉਸ ਦੀ ਵੀਡੀਓ ਵੀ ਬਣਾਈ ਗਈ। 

ਇਹ ਵੀ ਪੜ੍ਹੋ : ਇਕ ਤਰਫਾ ਪਿਆਰ 'ਚ ਅੰਨ੍ਹੇ ਹੋਏ ਮੁੰਡੇ ਨੇ ਕੁੜੀ ਦਾ ਕਿਰਚਾਂ ਮਾਰ ਕੇ ਕੀਤਾ ਕਤਲ 

ਉਨ੍ਹਾਂ ਦੱਸਿਆ ਕਿ ਪੁਲਸ ਨੇ ਰਣਜੀਤ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਬਾਈ ਨੇਮ 3 ਨੌਜਵਾਨਾਂ ਸਮੇਤ 10 ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਫਿਲਹਾਲ ਸਾਰੇ ਦੋਸ਼ੀ ਫਰਾਰ ਹਨ। ਪੁਲਸ ਉਨ੍ਹਾਂ ਨੂੰ ਭਾਲ 'ਚ ਛਾਪੇਮਾਰੀ ਕਰ ਰਹੀ ਹੈ। ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਪਤੀ ਦੇ ਅੰਤਿਮ ਅਰਦਾਸ ਦੀਆਂ ਰਸਮਾਂ ਤੋਂ ਬਾਅਦ ਪੁਲਸ ਨੇ ਪਤਨੀ ਕੀਤੀ ਗ੍ਰਿਫ਼ਤਾਰ 


author

Gurminder Singh

Content Editor

Related News