ਸ਼ੱਕੀ ਹਾਲਾਤ ਵਿਚ ਨੌਜਵਾਨ ਦੀ ਲਾਸ਼ ਬਰਾਮਦ

Monday, Sep 18, 2017 - 04:36 PM (IST)

ਸ਼ੱਕੀ ਹਾਲਾਤ ਵਿਚ ਨੌਜਵਾਨ ਦੀ ਲਾਸ਼ ਬਰਾਮਦ

ਬਟਾਲਾ (ਬੇਰੀ, ਵਿਪਨ, ਅਸ਼ਵਨੀ, ਯੋਗੀ, ਰਾਘਵ) : ਅੱਜ ਕੋਟਲੀ ਸੂਰਤ ਮੱਲੀ ਵਿਖੇ ਪੁਰਾਣਾ ਵੈਟਨਰੀ ਹਸਪਤਾਲ ਨੇੜਿਓਂ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਸੁਖਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਕੁਲਦੀਪ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਰਾਏਚੱਕ ਨੇ ਦੱਸਿਆ ਹੈ ਕਿ ਉਸਦਾ ਲੜਕਾ ਹਰਪ੍ਰੀਤ ਸਿੰਘ (30) ਪਾਸਪੋਰਟ ਬਣਾਉਣ ਲਈ ਕੋਟਲੀ ਸੂਰਤ ਮੱਲੀ ਵਿਖੇ ਗਿਆ ਹੋਇਆ ਸੀ ਅਤੇ ਘਰ ਵਾਪਸ ਨਹੀਂ ਆਇਆ, ਜਿਸਦੇ ਚੱਲਦਿਆਂ ਪਰਿਵਾਰਕ ਮੈਂਬਰਾਂ ਨੇ ਉਸਦੀ ਕਾਫੀ ਭਾਲ ਕੀਤੀ ਪਰ ਉਹ ਨਹੀਂ ਮਿਲਿਆ।
ਉਨ੍ਹਾਂ ਦੱਸਿਆ ਕਿ ਸੋਮਵਾਰ ਸਵੇਰੇ ਉਸਦੀ ਮ੍ਰਿਤਕ ਲਾਸ਼ ਥਾਣੇ ਦੇ ਥੋੜੀ ਦੂਰ ਵੈਟਨਰੀ ਹਸਪਤਾਲ ਨੇੜਿਓਂ ਮਿਲੀ ਹੈ ਜਿਸਦੀ ਸੂਚਨਾ ਅਸੀਂ ਤੁਰੰਤ ਪੁਲਸ ਥਾਣੇ ਵਿਚ ਦਿੱਤੀ। ਉਪਰੰਤ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਦੇ ਪਿਤਾ ਕੁਲਦੀਪ ਸਿੰਘ ਦੇ ਬਿਆਨਾਂ 'ਤੇ 174ਸੀ.ਆਰ.ਪੀ.ਸੀ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News