ਸੜਕ ''ਤੇ ਘੁੰਮ ਰਹੇ ਪਸ਼ੂ ਨਾਲ ਟੱਕਰ ਕਾਰਨ ਨੌਜਵਾਨ ਦੀ ਮੌਤ
Wednesday, Mar 13, 2019 - 02:38 PM (IST)

ਜਲੰਧਰ (ਮਾਹੀ) : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਕਾਨ੍ਹਪੁਰ ਨੇੜੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਬੇਸਹਾਰਾ ਪਸ਼ੂ ਨਾਲ ਟੱਕਰ ਹੋਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਜ਼ਖਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਜਸਵੀਰ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਅਲਾਵਲਪੁਰ ਵਜੋਂ ਹੋਈ ਹੈ ਜਦਕਿ ਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਅਲਾਵਲਪੁਰ ਜ਼ਖਮੀ ਹੋ ਗਿਆ।
ਇਸ ਦੌਰਾਨ ਲੋਕਾਂ ਵਲੋਂ ਥਾਣਾ ਮਕਸੂਦਾਂ ਨੂੰ ਤੁਰੰਤ ਇਸ ਹਾਦਸੇ ਦੀ ਸੂਚਨਾ ਦਿੱਤੀ ਗਈ ਅਤੇ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਮੌਕੇ 'ਤੇ ਪਹੁੰਚੀ ਥਾਣਾ ਮਕਸੂਦਾਂ ਦੀ ਪੁਲਸ ਪਾਰਟੀ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।