ਲੁਧਿਆਣਾ : ਗੱਡੀ ''ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

Saturday, Aug 25, 2018 - 11:54 AM (IST)

ਲੁਧਿਆਣਾ : ਗੱਡੀ ''ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

ਲੁਧਿਆਣਾ (ਅਭਿਸ਼ੇਕ ਬਹਿਲ) : ਲੁਧਿਆਣਾ ਦੇ ਕਰਤਾਰਪੁਰ ਨਗਰ ਨੇੜੇ ਇਕ ਬ੍ਰੇਜ਼ਾ ਗੱਡੀ 'ਚ 24 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪੁਲਸ ਪਾਰਟੀ ਨਾਲ ਪਹੁੰਚੇ ਏ. ਐੱਸ. ਆਈ. ਧਰਮਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਮਾਮਲਾ ਜ਼ਿਆਦਾ ਸ਼ਰਾਬ ਪੀਣ ਕਾਰਨ ਹੋਈ ਮੌਤ ਦਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਘਟਨਾ ਸੰਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ। 
ਏ. ਐੱਸ. ਆਈ. ਨੇ ਕਿਹਾ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਮਟ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਉਕਤ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਈ ਜਾਂ ਇਸ ਦੀ ਕੋਈ ਹੋਰ ਵਜ੍ਹਾ ਹੈ ਦਾ ਪਤਾ ਤਾਂ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲਗੇਗਾ, ਫਿਲਹਾਲ ਪੁਲਸ ਵਲੋਂ ਮਾਮਲੇ 'ਚ ਬਣਦੀ ਕਾਰਵਾਈ ਕਰਨ ਦੀ ਗੱਲ ਆਖੀ ਜਾ ਰਹੀ ਹੈ।


Related News