3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ
Monday, Aug 20, 2018 - 06:46 PM (IST)
ਅਬੋਹਰ (ਸੁਨੀਲ) : ਪੁਰਾਣੇ ਫਾਜ਼ਿਲਕਾ ਰੋਡ 'ਤੇ ਸਥਿਤ ਮੁਹੱਲਾ ਈਦਗਾਹ ਬਸਤੀ ਦੇ ਇਕ ਨੌਜਵਾਨ ਦੀ 3 ਦਿਨਾਂ ਬਾਅਦ ਲਾਸ਼ ਪਿੰਡ ਗੁੰਮਜਾਲ ਦੀਆਂ ਟੇਲਾਂ ਤੋਂ ਬਰਾਮਦ ਹੋਈ ਹੈ। ਲਾਸ਼ ਨੂੰ ਨਰ ਸੇਵਾ ਸੰਮਤੀ ਦੇ ਸਹਿਯੋਗ ਨਾਲ ਪੁਲਸ ਨੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਸੀ। ਨੌਜਵਾਨ ਦੀ ਲਾਸ਼ ਨੂੰ ਅੱਜ ਪਰਿਵਾਰ ਵੱਲੋਂ ਪਛਾਣੇ ਜਾਣ 'ਤੇ ਪੁਲਸ ਨੇ ਕਾਰਵਾਈ ਤੋਂ ਬਾਅਦ ਪਰਿਵਾਰ ਹਵਾਲੇ ਕਰ ਦਿੱਤਾ।
ਜਾਣਕਾਰੀ ਅਨੁਸਾਰ ਈਦਗਾਹ ਬਸਤੀ ਵਾਸੀ 24 ਸਾਲਾ ਵਿੱਕੀ ਪੁੱਤਰ ਕ੍ਰਿਸ਼ਨ ਕੁਮਾਰ ਸ਼ੁੱਕਰਵਾਰ ਨੂੰ ਅਚਾਨਕ ਘਰੋਂ ਲਾਪਤਾ ਹੋ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਆਪਣੇ ਪੱਧਰ 'ਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ ਕਿ ਐਤਵਾਰ ਨੂੰ ਗੁੰਮਜਾਲ ਦੀਆਂ ਟੇਲਾਂ ਤੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਕਮੇਟੀ ਮੈਂਬਰਾਂ ਨੂੰ ਮ੍ਰਿਤਕ ਦੀ ਜੇਬ 'ਚੋਂ ਇਕ ਮੋਬਾਇਲ ਬਰਾਮਦ ਹੋਇਆ, ਜਿਸ ਦੀ ਸਿਮ ਤੋਂ ਉਨ੍ਹਾਂ ਮ੍ਰਿਤਕ ਦੇ ਪਰਿਵਾਰ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਸੂਚਿਤ ਕੀਤਾ ਤੇ ਥਾਣਾ ਖੂਈਆਂ ਸਰਵਰ ਪੁਲਸ ਨੂੰ ਸੂਚਨਾ ਦਿੱਤੀ, ਜਿਸ 'ਤੇ ਸਹਾਇਕ ਸਬ-ਇੰਸਪੈਕਟਰ ਬਲਵੀਰ ਸਿੰਘ ਨੇ ਨੌਜਵਾਨ ਦੀ ਲਾਸ਼ ਨੂੰ ਸੰਮਤੀ ਮੈਂਬਰਾਂ ਜਗਦੇਵ ਬਰਾੜ ਰਵੀ ਤੇ ਵਿਨੋਦ ਦੇ ਸਹਿਯੋਗ ਨਾਲ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਸੋਮਵਾਰ ਨੂੰ ਮ੍ਰਿਤਕ ਦੇ ਭਰਾ ਮਹਿੰਦਰ ਕੁਮਾਰ ਵੱਲੋਂ ਪਛਾਣ ਕੀਤੇ ਜਾਣ 'ਤੇ ਪੁਲਸ ਨੇ ਉਸ ਦੇ ਬਿਆਨ ਕਲਮਬੰਦ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related News
36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ ਮ੍ਰਿਤਕ ਦੇਹ, ਧਾਹਾਂ ਮਾਰ ਰੋਂਦਿਆਂ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
