ਸ਼ੱਕੀ ਹਾਲਾਤ ’ਚ ਮਿਲੀ ਨੌਜਵਾਨ ਦੀ ਲਾਸ਼

Monday, Mar 22, 2021 - 04:36 PM (IST)

ਜਲਾਲਾਬਾਦ,22ਮਾਰਚ(ਟਿੰਕੂ ਨਿਖੰਜ,ਜਤਿੰਦਰ ) –ਥਾਣਾ ਸਦਰ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਕਾਹਨੇ ਵਾਲਾ ਦੀ ਨਹਿਰ ਦੇ ਪੁਲ ਕੋਲ ਅੱਜ ਇਕ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਸਾਰ ਹੀ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਸਿੰਘ (ਉਮਰ 22 ਸਾਲ) ਪੁੱਤਰ ਗੁਰਦੀਪ ਸਿੰਘ ਵਾਸੀ ਢੰਡੀ ਕਦੀਮ ਦੇ ਰੂਪ ’ਚ ਹੋਈ ਹੈ।

ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੇ ਏ.ਐੱਸ.ਆਈ ਤਿਲਕ ਰਾਜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਥਾਣਾ ’ਚ ਕਿਸੇ ਵਿਅਕਤੀ ਨੇ  ਸੂਚਨਾ ਦਿੱਤੀ ਸੀ ਕਿ ਇਕ ਨੌਜਵਾਨ ਦੀ ਲਾਸ਼ ਪਿੰਡ ਕਾਹਨੇ ਵਾਲਾ ਦੇ ਕੋਲੋਂ ਲੰਘਦੀ ਨਹਿਰ ਦੇ ਪੁਲ ਦੇ ਕੋਲ ਪਈ ਹੈ। ਥਾਣਾ ’ਚ ਸੂਚਨਾ ਪ੍ਰਾਪਤ ਹੋਣ ਤੋਂ ਬਾਅਦ ਉਨ੍ਹਾਂ ਨੇ ਪੁਲਸ ਪਾਰਟੀ ਸਣੇ ਪੁੱਜ ਕੇ ਲਾਸ਼ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।  ਏ.ਐੱਸ.ਆਈ ਨੇ ਕਿਹਾ ਕਿ ਪਿੰਡ ਦੇ ਲੋਕਾਂ ਅਨੁਸਾਰ ਮ੍ਰਿਤਕ ਨੌਜਵਾਨ ਕੁਆਰਾ ਹੈ।

 


Gurminder Singh

Content Editor

Related News