ਨਸ਼ੇ ਦਾ ਟੀਕਾ ਲਗਾਉਣ ਕਾਰਨ 19 ਸਾਲਾ ਨੌਜਵਾਨ ਦੀ ਮੌਤ

Wednesday, Nov 20, 2019 - 10:38 AM (IST)

ਨਸ਼ੇ ਦਾ ਟੀਕਾ ਲਗਾਉਣ ਕਾਰਨ 19 ਸਾਲਾ ਨੌਜਵਾਨ ਦੀ ਮੌਤ

ਗੁਰੂਹਰਸਹਾਏ (ਆਵਲਾ) - ਬੀਤੀ ਦੇਰ ਰਾਤ ਸਥਾਨਕ ਸ਼ਹਿਰ ’ਚ ਰਹਿ ਰਹੇ 19 ਸਾਲਾ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਤਕ ਦੀ ਪਛਾਣ ਮਹਾਵੀਰ ਉਰਫ ਮਨੀ ਪੁੱਤਰ ਬੱਬੀ ਵਾਸੀ ਮੁਕਤਸਰ ਰੋਡ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। 

ਜਾਣਕਾਰੀ ਅਨੁਸਾਰ ਮਹਾਵੀਰ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਸੀ, ਜਿਸ ਕਾਰਨ ਉਸ ਦੀ ਨਸ਼ੇ ਦੀ ਆਦਤ ਪੈ ਗਈ। ਮੰਗਲਵਾਰ ਦੀ ਦੇਰ ਰਾਤ ਜਦੋਂ ਉਸ ਨੇ ਆਪਣੀ ਬਾਂਹ ’ਤੇ  ਨਸ਼ੇ ਦਾ ਟੀਕਾ ਲਗਾਇਆ ਤਾਂ ਉਸ ਦੀ ਮੌਕੇ ’ਤੇ ਮੌਤ ਹੋ ਗਈ। ਮਿ੍ਤਕ ਦੇ ਪਿਤਾ ਮਿਸਤਰੀ ਦਾ ਕੰਮ ਕਰਦੇ ਹਨ। 


author

rajwinder kaur

Content Editor

Related News