ਇਕ ਹੋਰ ਨੌਜਵਾਨ ਦੀ ਨਸ਼ੇ ਨਾਲ ਮੌਤ

Sunday, Aug 04, 2019 - 06:46 PM (IST)

ਇਕ ਹੋਰ ਨੌਜਵਾਨ ਦੀ ਨਸ਼ੇ ਨਾਲ ਮੌਤ

ਫਿਰੋਜ਼ਪੁਰ (ਕੁਮਾਰ, ਮਨਦੀਪ) : ਪੰਜਾਬ ਵਿਚ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਆਏ ਦਿਨ ਫਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ 'ਚ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ। ਇਸ ਦਰਮਿਆਨ ਇਕ ਲੜਕੇ ਦੀ ਲਾਸ਼ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਸਾਬੂਆਣਾ 'ਚ ਸੜਕ ਕਿਨਾਰੇ ਪਈ ਮਿਲੀ ਹੈ। ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਪੁਲਸ ਨੇ ਲੜਕੇ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਭੇਜੀ ਗਈ ਹੈ। 

ਐੱਸ. ਐੱਚ. ਓ. ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਲੜਕੇ ਦੀ ਲਾਸ਼ ਕੋਲੋਂ ਟੀਕਾ ਲਾਉਣ ਵਾਲੀ ਸਰਿੰਜ ਅਤੇ ਹੋਰ ਸਾਮਾਨ ਪਿਆ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਲੜਕੇ ਦੀ ਮੌਤ ਦੇ ਕਾਰਣਾਂ ਦਾ ਪਤਾ ਲਾਇਆ ਜਾ ਰਿਹਾ ਹੈ ਅਤੇ ਮ੍ਰਿਤਕ ਲੜਕੇ ਦੀ ਪਛਾਣ ਕੀਤੀ ਜਾ ਰਹੀ ਹੈ।


author

Gurminder Singh

Content Editor

Related News