ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ

Wednesday, Aug 22, 2018 - 05:37 PM (IST)

ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ

ਮੋਗਾ (ਆਜ਼ਾਦ) : ਜ਼ਿਲੇ ਦੇ ਪਿੰਡ ਰਾਜੇਆਣਾ ਵਾਸੀ ਪਰਮਿੰਦਰ ਸਿੰਘ (20) ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਗਈ। ਇਸ ਸਬੰਧੀ ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਵੱਲੋਂ ਮ੍ਰਿਤਕ ਦੀ ਮਾਤਾ ਜਸਵਿੰਦਰ ਕੌਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਗਈ ਹੈ। ਜਸਵਿੰਦਰ ਕੌਰ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਬੇਟਾ ਪਰਮਿੰਦਰ ਸਿੰਘ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸਨੇ ਗਲਤੀ ਨਾਲ ਰੋਟੀ ਖਾਣ ਤੋਂ ਬਾਅਦ ਕਣਕ ਦੇ ਡਰੱਮ 'ਚ ਪਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਤੋਂ ਬਾਅਦ ਉਹ ਇਹ ਕਹਿਕੇ ਘਰੋਂ ਚਲਾ ਗਿਆ ਕਿ ਮੈਂ ਦੁਕਾਨ 'ਤੇ ਜਾ ਰਿਹਾ ਹਾਂ ਪਰ ਉਹ ਨਹੀਂ ਪੁੱਜਿਆ।
ਇਸ ਦੌਰਾਨ ਉਨ੍ਹਾਂ ਵਲੋਂ ਉਸਦੀ ਤਾਲਾਸ਼ ਕੀਤੀ ਤਾਂ ਪਤਾ ਲੱਗਾ ਕਿ ਉਹ ਬਾਘਾਪੁਰਾਣਾ ਕੋਟਕਪੂਰਾ ਰੋਡ 'ਤੇ ਡਿੱਗਿਆ ਪਿਆ ਹੈ, ਜਿਸ 'ਤੇ ਅਸੀਂ ਉਸਨੂੰ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਭੇਜ ਦਿੱਤਾ, ਉੱਥੇ ਉਸਨੇ ਦਮ ਤੋੜ ਦਿੱਤਾ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।


Related News