ਪੁਲਸ ਦੇ ਸ਼ਿਕੰਜੇ ''ਚ ਆਈ ਸ਼ੀਲੋ ਬਾਈ

12/08/2018 5:22:36 PM

ਜਲਾਲਾਬਾਦ (ਸੇਤੀਆ) : ਬੀਤੇ ਦਿਨੀਂ ਪਿੰਡ ਮਹਾਲਮ 'ਚ ਨਸ਼ੇ ਕਾਰਣ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਨਾਮਜ਼ਦ ਆਰੋਪੀ ਸ਼ੀਲੋ ਬਾਈ ਨੂੰ ਥਾਣਾ ਵੈਰੋਕਾ ਪੁਲਸ ਨੇ ਸ਼ਿਕੰਜਾ ਕੱਸਦੇ ਹੋਏ ਹਿਰਾਸਤ ਵਿਚ ਲੈ ਲਿਆ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿਚ ਉਨ੍ਹਾਂ ਨੇ ਪਰਿਵਾਰਕ 'ਤੇ ਸ਼ਿਕੰਜਾ ਕੱਸਿਆ ਅਤੇ ਪਰਿਵਾਰ ਵਲੋਂ ਸ਼ੀਲੋ ਬਾਈ ਨੂੰ ਸੌਂਪ ਦਿੱਤਾ ਗਿਆ। ਜਿਸਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਦੋ ਦਿਨ ਦਾ ਪੁਲਸ ਰਿਮਾਂਡ ਹਾਸਿਲ ਹੋਇਆ ਹੈ। 
ਇਥੇ ਦੱਸਣਯੋਗ ਹੈ ਕਿ ਦੋ 2 ਦਸੰਬਰ ਨੂੰ ਬੇਅੰਤ ਨਾਮਕ ਨੌਜਵਾਨ ਦੀ ਮਹਾਲਮ ਵਿਚ ਮੌਤ ਹੋ ਗਈ ਸੀ ਅਤੇ ਇਸ ਮਾਮਲੇ ਵਿਚ ਸ਼ੀਲੋ ਬਾਈ ਨੂੰ ਗ੍ਰਿਫਤਾਰ ਕਰਨ ਲਈ ਥਾਣਾ ਮੁਖੀ ਲੇਖ ਰਾਜ ਵਲੋਂ ਵਰਤੀ ਗਈ ਢਿੱਲ ਲਈ ਉਸਨੂੰ ਜ਼ਿਲਾ ਸੀਨੀਅਰ ਪੁਲਸ ਕਪਤਾਨ ਵਲੋਂ ਸਸਪੈਂਡ ਕਰ ਦਿੱਤਾ ਗਿਆ ਅਤੇ ਸਬ-ਇੰਸਪੈਕਟਰ ਅੰਗਰੇਜ਼ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਨੂੰ ਬਣਾ ਕੇ ਰੱਖਣਾ ਪੁਲਸ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਇਲਾਕੇ ਅੰਦਰ ਕਿਸੇ ਵੀ ਤਰ੍ਹਾਂ ਗੈਰ ਸਮਾਜਿਕ ਅਨਸਰਾਂ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ 'ਤੇ ਰੋਕ ਲਗਾਈ ਜਾਵੇਗੀ ਤਾਂ ਕਿ ਨੌਜਵਾਨ ਮੌਤ ਦੇ ਮੂੰਹ 'ਚ ਨਾ ਜਾ ਸਕਣ।