ਸੜਕ ਹਾਦਸੇ ''ਚ ਨੌਜਵਾਨ ਦੀ ਮੌਤ
Wednesday, May 08, 2019 - 05:55 PM (IST)

ਅਬੋਹਰ (ਰਹੇਜਾ, ਸੁਨੀਲ) : ਪਿੰਡ ਅਮਰਪੁਰਾ ਵਾਸੀ ਇਕ ਨੌਜਵਾਨ ਬੁੱਧਵਾਰ ਦੁਪਹਿਰ ਹਨੂਮਾਨਗੜ੍ਹ ਰੋਡ 'ਤੇ ਟਰੈਕਟਰ-ਟਰਾਲੀ ਦੇ ਹੇਠਾਂ ਆਉਣ ਨਾਲ ਫੱਟੜ ਹੋ ਗਿਆ, ਜਿਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ, ਜਿਥੇ ਰਸਤੇ 'ਚ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਰੀਬ 26 ਸਾਲਾ ਰਾਕੇਸ਼ ਪੁੱਤਰ ਕ੍ਰਿਸ਼ਨ ਕੁਮਾਰ ਅੱਜ ਆਪਣੀ ਟਰੈਕਟਰ-ਟਰਾਲੀ 'ਚ ਅਬੋਹਰ ਦੀ ਦਾਣਾ ਮੰਡੀ 'ਚ ਕਣਕ ਲੈ ਕੇ ਆ ਰਿਹਾ ਸੀ ਕਿ ਜਦ ਉਹ ਹਨੂਮਾਨਗੜ੍ਹ ਰੋਡ 'ਤੇ ਪਿੰਡ ਰਾਮਸਰਾ ਦੇ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਉਸ ਨੂੰ ਚੱਕਰ ਆਉਣ ਨਾਲ ਟਰੈਕਟਰ ਤੋਂ ਹੇਠਾਂ ਡਿੱਗ ਗਿਆ ਅਤੇ ਟਰੈਕਟਰ-ਟਰਾਲੀ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ।
ਇਸ ਦੌਰਾਨ ਆਲੇ-ਦੁਆਲੇ ਦੇ ਲੋਕਾਂ ਨੇ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ, ਜਿਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ, ਜਿਸ 'ਤੇ ਰਿਸ਼ਤੇਦਾਰ ਉਸ ਨੂੰ ਇਲਾਜ ਲਈ ਸ੍ਰੀ ਗੰਗਾਨਗਰ ਲਿਜਾ ਰਹੇ ਸਨ ਕਿ ਉਸ ਨੇ ਰਸਤੇ 'ਚ ਹੀ ਦਮ ਤੋੜ ਦਿੱਤਾ। ਦੱਸਿਆ ਜਾਂਦਾ ਹੈ ਕਿ ਮ੍ਰਿਤਕ 2 ਬੱਚਿਆਂ ਦਾ ਪਿਤਾ ਸੀ।