ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

06/16/2019 5:19:04 PM

ਗੁਰਦਾਸਪੁਰ (ਹਰਮਨਪ੍ਰੀਤ) : ਪਿੰਡ ਸ਼ਾਹਪੁਰ ਅਫਗਾਨਾ ਵਿਖੇ ਬਿਜਲੀ ਸਪਲਾਈ ਠੀਕ ਕਰਦੇ ਹੋਏ ਇਕ 35 ਸਾਲਾ ਨੌਜਵਾਨ ਦੀ ਮੌਤ ਗਈ। ਇਸ ਸਬੰਧ ਵਿਚ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੀ ਭੈਣ ਮਮਤਾ ਨੇ ਦੱਸਿਆ ਕਿ ਉਸ ਦਾ ਭਰਾ ਜਤਿੰਦਰ ਪੁੱਤਰ ਮਹਿੰਦਰ ਪਾਲ ਇਲੈਕਟ੍ਰੀਸ਼ਨ ਹੈ ਜੋ ਪਿੰਡ ਵਿਚ ਬੀਤੀ ਰਾਤ ਬੰਦ ਹੋਈ ਬਿਜਲੀ ਸਪਲਾਈ ਨੂੰ ਠੀਕ ਕਰਨ ਲੱਗਾ ਤਾਂ ਅਚਾਨਕ ਉਸ ਨੂੰ ਕਰੰਟ ਲੱਗ ਗਿਆ। 

ਕੁਝ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਬਿਜਲੀ ਦੀ ਟੁੱਟੀ ਹੋਈ ਤਾਰ ਵਿਚ ਕਰੰਟ ਸੀ ਜਿਸ ਉਪਰ ਪੈਰ ਰੱਖਣ ਜਤਿੰਦਰ ਨੂੰ ਕਰੰਟ ਲੱਗ ਗਿਆ ਅਤੇ ਉਹ ਬੇਹੋਸ਼ ਹੋ ਗਿਆ ਜਿਸ ਨੂੰ ਠੀਕ ਕਰਨ ਲਈ ਪਿੰਡ ਵਾਸੀਆਂ ਨੇ ਬਹੁਤ ਕੋਸ਼ਿਸ਼ ਕੀਤੀ ਪਰ ਉਹ ਠੀਕ ਨਹੀਂ ਹੋਇਆ ਜਿਸ ਨੂੰ ਸਿਵਲ ਹਸਤਪਾਲ ਗੁਰਦਾਸਪੁਰ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।


Gurminder Singh

Content Editor

Related News