ਬੇਰੁਜ਼ਗਾਰੀ ਦੇ ਚੱਲਦਿਆਂ ਨੌਜਵਾਨ ਨੇ ਲਿਆ ਫਾਹਾ, ਮੌਤ
Tuesday, Sep 22, 2020 - 06:13 PM (IST)

ਬਠਿੰਡਾ (ਸੁਖਵਿੰਦਰ) : ਅਮਰਪੁਰਾ ਬਸਤੀ ਵਿਚ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਅਗਲੀ ਕਾਰਵਾਈ ਕਰ ਰਹੀ ਹੈ। ਜਾਣਕਾਰੀ ਅਨੁਸਾਰ ਸਹਾਰਾ ਜਨ ਸੇਵਾ ਨੂੰ ਸੂਚਨਾ ਮਿਲੀ ਸੀ ਕਿ ਅਮਰਪੁਰਾ ਬਸਤੀ ਦੀ ਗਲੀ ਨੰਬਰ ਢਾਈ ਵਿਚ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ 'ਤੇ ਸਹਾਰਾ ਵਰਕਰ ਮਨੀਕਰਨ ਸ਼ਰਮਾ ਅਤੇ ਜੱਗਾ ਸਿੰਘ ਅਤੇ ਥਾਣਾ ਕੈਨਾਲ ਕਲੋਨੀ ਪੁਲਸ ਦੀ ਟੀਮ ਵੀ ਮੌਕੇ 'ਤੇ ਪਹੁੰਚੀ। ਪੁਲਸ ਦੀ ਪੜਤਾਲ ਤੋਂ ਬਾਅਦ ਸਹਾਰਾ ਵਰਕਰਾਂ ਨੇ ਲਾਸ਼ ਨੂੰ ਫਾਹੇ ਤੋਂ ਹੇਠਾ ਉਤਾਰਿਆ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ।
ਮ੍ਰਿਤਕ ਦੀ ਸ਼ਨਾਖ਼ਤ ਸ਼ਮਸ਼ੇਰ ਸਿੰਘ 31 ਪੁੱਤਰ ਗਾਂਧੀ ਸਿੰਘ ਵਾਸੀ ਅਮਰਪੁਰਾ ਬਸਤੀ ਵਜੋਂ ਹੋਈ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਬੇਰੁਜ਼ਗਾਰ ਸੀ ਅਤੇ ਕੋਈ ਕੰਮ ਨਾ ਹੋਣ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਧਰ ਸਹਾਰਾ ਵਰਕਰਾਂ ਨੇ ਗਾਂਧੀ ਮਾਰਕਿਟ ਨਜ਼ਦੀਕ ਗੰਭੀਰ ਹਾਲਤ ਵਿਚ ਪਏ ਇਕ ਵਿਅਕਤੀ ਅਸ਼ੋਕ ਕੁਮਾਰ ਨੂੰ ਸਿਵਲ ਹਸਪਤਾਲ ਪਹੁੰਚਾਇਆ ।