ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ
Saturday, Jun 16, 2018 - 05:10 PM (IST)

ਮੁਕੇਰੀਆਂ/ਭੰਗਾਲਾ (ਬਲਵੀਰ) : ਉਪ ਮੰਡਲ ਮੁਕੇਰੀਆਂ ਦੇ ਪਿੰਡ ਸੱਲੋਵਾਲ ਦੇ ਇਕ ਨੌਜਵਾਨ ਵੱਲੋਂ ਜ਼ਹਿਰੀਲੀ ਦਵਾਈ ਖਾ ਲੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਅਜੇ ਕੁਮਾਰ (28) ਪੁੱਤਰ ਬਲਕਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਲੜਕਾ ਕਾਫੀ ਸਮੇਂ ਤੋਂ ਮਿਰਗੀ ਦੀ ਬਿਮਾਰੀ ਨਾਲ ਪੀੜਤ ਸੀ ਤੇ ਦਵਾਈ ਖਾ ਰਿਹਾ ਸੀ।
ਬੀਤੀ ਰਾਤ ਉਸਨੇ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸਤੋਂ ਬਾਅਦ ਉਸਦੀ ਹਾਲਤ ਵਿਗੜ ਗਈ ਤੇ ਉਸਨੂੰ ਸਰਕਾਰੀ ਹਸਪਤਾਲ ਮੁਕੇਰੀਆਂ ਲਿਜਾਇਆ ਗਿਆ, ਜਿਥੇ ਉਸਨੇ ਦਮ ਤੋੜ ਦਿੱਤਾ।