ਨੌਜਵਾਨ ਨੂੰ ਮੌਤ ਦੇ ਮੂੰਹ ਤੱਕ ਲੈ ਗਿਆ ਚਿੱਟੇ ਦਾ ਟੀਕਾ (ਵੀਡੀਓ)
Sunday, Jul 29, 2018 - 02:55 PM (IST)
ਮਾਨਸਾ(ਅਮਰਜੀਤ ਸਿੰਘ)— ਹਸਪਤਾਲ ਦੇ ਬੈੱਡ 'ਤੇ ਜ਼ਿੰਦਗੀ ਤੇ ਮੌਤ ਵਿਚਾਲੇ ਝੂਲ ਰਿਹਾ ਇਹ 29 ਸਾਲਾ ਯਾਦਵਿੰਦਰ ਮਾਨਸਾ ਦਾ ਰਹਿਣ ਵਾਲਾ ਹੈ। ਦਰਅਸਲ, ਯਾਦਵਿੰਦਰ ਨੇ ਚਿੱਟੇ ਦਾ ਟੀਕਾ ਲਾਇਆ ਸੀ, ਜਿਸ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ। ਬੇਹੋਸ਼ੀ ਦੀ ਹਾਲਤ 'ਚ ਉਸ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ। ਯਾਦਵਿੰਦਰ ਦੇ ਦੋਸਤ ਦਾ ਦੋਸ਼ ਹੈ ਕਿ ਹਸਪਤਾਲ ਵਾਲਿਆਂ ਨੇ ਸਭ ਸਹੂਲਤਾਂ ਹੋਣ ਦੇ ਬਾਵਜੂਦ ਵੀ ਇਲਾਜ ਤੋਂ ਹੱਥ ਪਿੱਛੇ ਖਿੱਚ ਲਏ।
ਉਧਰ ਦੂਜੇ ਪਾਸੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਮਰੀਜ਼ ਦੀ ਹਾਲਤ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਉਸ ਨੂੰ ਪਟਿਆਲਾ ਰੈਫਰ ਕੀਤਾ ਗਿਆ ਹੈ। ਇਕ ਪਾਸੇ ਸਰਕਾਰ ਪੰਜਾਬ 'ਚੋਂ ਚਿੱਟਾ ਖਤਮ ਕਰਨ ਦਾ ਦਾਅਵਾ ਕਰ ਰਹੀ ਹੈ ਪਰ ਦੂਜੇ ਪਾਸੇ ਲਗਾਤਾਰ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਨੇ ਸਰਕਾਰ ਦੇ ਸਾਰੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
