ਟਿੱਕਰੀ ਬਾਰਡਰ ’ਤੇ ਧਰਨੇ ਦੌਰਾਨ ਨੌਜਵਾਨ ਕਿਸਾਨ ਦੀ ਮੌਤ
Sunday, Apr 11, 2021 - 06:23 PM (IST)
![ਟਿੱਕਰੀ ਬਾਰਡਰ ’ਤੇ ਧਰਨੇ ਦੌਰਾਨ ਨੌਜਵਾਨ ਕਿਸਾਨ ਦੀ ਮੌਤ](https://static.jagbani.com/multimedia/2021_4image_10_57_404629075deadbody.jpg)
ਮਲੌਦ (ਇਕਬਾਲ) - ਟਿਕਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਧਰਨੇ ਵਿਚ ਇਕ ਹੋਰ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਬਲਵੰਤ ਸਿੰਘ ਘੁਡਾਣੀ ਅਤੇ ਪਰਮਵੀਰ ਸਿੰਘ ਨੇ ਦੱਸਿਆ ਕਿ ਪਿੰਡ ਧੌਲ ਖੁਰਦ ਦਾ 36 ਸਾਲਾ ਨੌਜਵਾਨ ਕਿਸਾਨ ਲਖਵੀਰ ਸਿੰਘ ਪੁੱਤਰ ਜਸਪਾਲ ਸਿੰਘ ਕਿਸਾਨ ਧਰਨੇ ਵਿਚ ਸ਼ਮਲ ਸੀ।
ਮਿਲੀ ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਉਧਰ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਭੜਾਸ ਕੱਢਦੇ ਹੋਏ ਕਿਹਾ ਕਿ ਜਦੋਂ ਤਕ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ, ਉਦੋਂ ਤਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।