ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਲਿਆ ਫਾਹਾ

Friday, Apr 19, 2019 - 04:00 PM (IST)

ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਲਿਆ ਫਾਹਾ

ਭਵਾਨੀਗੜ੍ਹ (ਅੱਤਰੀ, ਸੋਢੀ) : ਬੀਤੀ ਰਾਤ ਇੱਥੋਂ ਨੇੜਲੇ ਪਿੰਡ ਫੱਗੂਵਾਲਾ ਦੇ ਨੌਜਵਾਨ ਕਿਸਾਨ ਮਨਿੰਦਰ ਸਿੰਘ ਪੁੱਤਰ ਸੱਜਣ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੇ ਖੇਤ ਵਿਚ ਬਣੇ ਪੋਲਟਰੀ ਫਾਰਮ ਦੇ ਕਮਰੇ 'ਚ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਇਕਬਾਲ ਸਿੰਘ ਪਾਲਾ ਨੇ ਦੱਸਿਆ ਕਿ ਉਸ ਦਾ ਭਤੀਜਾ ਮਨਿੰਦਰ ਸਿੰਘ ਦੇ ਸਿਰ ਸਰਕਾਰੀ ਅਤੇ ਗੈਰ ਸਰਕਾਰੀ ਤਕਰੀਬਨ 15 ਲੱਖ ਰੁਪਏ ਕਰਜ਼ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। 
ਉਨ੍ਹਾਂ ਦੱਸਿਆ ਕਿ ਮਨਿੰਦਰ ਸਿੰਘ ਬੀਤੀ ਸ਼ਾਮ ਪੋਲਟਰੀ ਫਾਰਮ 'ਚ ਸੌਣ ਗਿਆ ਸੀ। ਸ਼ੁੱਕਰਵਾਰ ਸਵੇਰੇ ਜਦੋਂ ਮਨਿੰਦਰ ਸਿੰਘ ਘਰ ਨਾ ਆਇਆ ਤਾਂ ਉਨ੍ਹਾਂ ਮਨਿੰਦਰ ਨੂੰ ਫੋਨ ਕੀਤਾ ਪਰ ਉਸ ਨੇ ਫੋਨ ਨਹੀਂ ਚੁੱਕਿਆ। ਫਿਰ ਉਹ ਖੇਤ ਗਏ ਤਾਂ ਮਨਿੰਦਰ ਸਿੰਘ ਪੱਖੇ ਦੀ ਹੁੱਕ ਨਾਲ ਲਟਕ ਰਿਹਾ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮਨਿੰਦਰ ਸਿੰਘ ਨੇ ਕਰਜ਼ੇ ਕਾਰਣ ਹੀ ਖੁਦਕਸ਼ੀ ਕੀਤੀ ਹੈ। ਪਿੰਡ ਦੇ ਸਾਬਕਾ ਸਰਪੰਚ ਉਜਾਗਰ ਸਿੰਘ ਨੇ ਸਰਕਾਰ ਤੋਂ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ।


author

Gurminder Singh

Content Editor

Related News