ਘਰ ਆਈਆਂ ਖੁਸ਼ੀਆਂ ਨੂੰ ਲੱਗਾ ਗ੍ਰਹਿਣ, ਪਿਤਾ ਬਣਨ ਤੋਂ ਤੀਜੇ ਦਿਨ ਨੌਜਵਾਨ ਦੀ ਮੌਤ

02/25/2020 6:36:49 PM

ਪਠਾਨਕੋਟ (ਧਰਮਿੰਦਰ ਠਾਕੁਰ) : ਤਿੰਨ ਦਿਨ ਪਹਿਲਾਂ ਪਿਤਾ ਬਣੇ ਨੌਜਵਾਨ ਨੂੰ ਕੀ ਪਤਾ ਸੀ ਕਿ ਜਿਹੜੀਆਂ ਖੁਸ਼ੀਆਂ ਉਸ ਦੀ ਝੋਲੀ ਪਈਆਂ ਹਨ, ਇਨ੍ਹਾਂ ਨੂੰ ਉਹ ਜ਼ਿਆਦਾ ਸਮਾਂ ਨਹੀਂ ਮਾਣ ਸਕੇਗਾ। ਮਾਮਲਾ ਪਠਾਨਕੋਟ ਦਾ ਹੈ, ਜਿੱਥੇ ਸਿਵਲ ਹਸਪਤਾਲ ਦੀ ਓ. ਪੀ. ਡੀ. ਦੇ ਬਾਥਰੂਮ ਵਿਚ ਇਕ ਨੌਜਵਾਨ ਦੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਸੰਜੀਵ ਸਿੰਘ ਵਾਸੀ ਹਰਿਆਲੀ ਦੇ ਰੂਪ ਵਿਚ ਹੋਈ ਹੈ ਅਤੇ ਅਜੇ 3 ਦਿਨ ਪਹਿਲਾਂ ਹੀ ਮ੍ਰਿਤਕ ਸੰਜੀਵ ਪਿਤਾ ਬਣਿਆ ਸੀ।
ਇਸ ਦੌਰਾਨ ਹਸਪਤਾਲ ਪ੍ਰਸ਼ਾਸਨ ਵਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਕਿ ਨੌਜਵਾਨ ਦੀ ਮੌਤ ਦਿਲ ਦੀ ਧੜਕਣ ਰੁਕਣ ਨਾਲ ਹੋਈ ਹੈ। 

ਇਸ ਸੰਬੰਧੀ ਜਦੋਂ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਲਾਸ਼ ਮਿਲਣ ਸੰਬੰਧੀ ਸੂਚਨਾ ਮਿਲੀ ਸੀ। ਪੁਲਸ ਦਾ ਕਹਿਣਾ ਹੈ ਕਿ ਡਾਕਟਰਾਂ ਮੁਤਾਬਕ ਨੌਜਵਾਨ ਦੀ ਮੌਤ ਦਿਲ ਦੀ ਧੜਕਣ ਰੁਕਣ ਕਾਰਨ ਹੋਈ ਹੈ।

Gurminder Singh

This news is Content Editor Gurminder Singh