ਨੌਜਵਾਨ ਦਾ ਘਿਨੌਣਾ ਕਾਰਾ : ਦੋਸਤੀ ਕਰਨ ਤੋਂ ਕੀਤਾ ਇਨਕਾਰ ਤਾਂ ਕੁੜੀ ਦੇ ਚੇਹਰੇ ’ਤੇ ਸੁੱਟਿਆ ਤੇਜ਼ਾਬ

Sunday, Jul 04, 2021 - 09:15 AM (IST)

ਨੌਜਵਾਨ ਦਾ ਘਿਨੌਣਾ ਕਾਰਾ : ਦੋਸਤੀ ਕਰਨ ਤੋਂ ਕੀਤਾ ਇਨਕਾਰ ਤਾਂ ਕੁੜੀ ਦੇ ਚੇਹਰੇ ’ਤੇ ਸੁੱਟਿਆ ਤੇਜ਼ਾਬ

ਗੁਰਦਾਸਪੁਰ/ਪਾਕਿਸਤਾਨ (ਜ. ਬ.)- ਪਾਕਿਸਤਾਨ ਦੇ ਪੇਸ਼ਾਵਰ ਕਸਬੇ ਦੀ ਅਫਗਾਨ ਕਾਲੋਨੀ ਦੀ ਰਹਿਣ ਵਾਲੀ ਕੁੜੀ ਨੂੰ ਮੁਹੱਲੇ ਦੇ ਨੌਜਵਾਨ ਨਾਲ ਦੋਸਤੀ ਦੇ ਪ੍ਰਸਤਾਵ ਨੂੰ ਠੁਕਰਾਉਣਾ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ ਉਸ ਵਲੋਂ ਨਾਂਹ ਕਰਨ ’ਤੇ ਉਸ ਦੇ ਚਿਹਰੇ ’ਤੇ ਨੌਜਵਾਨ ਨੇ ਤੇਜ਼ਾਬ ਸੁੱਟ ਦਿੱਤਾ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਕਤ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ

ਸਰਹੱਦ ਪਾਰ ਸੂਤਰਾਂ ਅਨੁਸਾਰ ਅਫਗਾਨ ਕਾਲੋਨੀ ਨਿਵਾਸੀ ਰੁਖ਼ਸਤ ਬੀਬੀ 12 ਵੀਂ ਕਲਾਸ ਦੀ ਵਿਦਿਆਰਥਣ ਹੈ। ਉਸ ਕੁੜੀ ਦੇ ਨਾਲ ਉਸ ਦੇ ਮੁਹੱਲੇ ’ਚ ਰਹਿਣ ਵਾਲਾ ਇਕ ਨੌਜਵਾਨ ਫਰਹਾਦ ਉਸ ਨਾਲ ਦੋਸਤੀ ਕਰਨਾ ਚਾਹੁੰਦਾ ਸੀ। ਰੁਖ਼ਸਤ ਨੇ ਫਰਹਾਦ ਦੀ ਦੋਸਤੀ ਨੂੰ ਠੁਕਰਾ ਦਿੱਤਾ। ਇਸ ਗੱਲ ਤੋਂ ਗੁੱਸੇ ’ਚ ਆਏ ਫਰਹਾਦ ਨੇ ਰੁਖ਼ਸਤ ਦੇ ਚੇਹਰੇ ’ਤੇ ਤੇਜ਼ਾਬ ਸੁੱਟ ਦਿੱਤਾ ਅਤੇ ਫਿਰ ਉਥੋਂ ਮੌਕੇ ਤੋਂ ਫਰਾਰ ਹੋ ਗਿਆ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ : 3 ਸਾਲ ਦੀ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ (ਤਸਵੀਰਾਂ)

ਆਲੇ-ਦੁਆਲੇ ਦੇ ਲੋਕਾਂ ਨੇ ਜ਼ਖ਼ਮੀ ਹਾਲਤ ’ਚ ਰੁਖ਼ਸਤ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਅਤੇ ਇਸ ਘਟਨਾ ਦੇ ਬਾਰੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਪੀੜਤ ਦੇ ਪਿਤਾ ਨਸੀਰ ਖਾਨ ਦੇ ਬਿਆਨ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - 8 ਸਾਲਾ ਬੱਚੇ ਦੇ ਸਿਰ 'ਤੇ ਇੱਟ ਮਾਰ ਕਤਲ ਕਰਨ ਮਗਰੋਂ ਛੱਪੜ ’ਚ ਸੁੱਟੀ ਸੀ ਲਾਸ਼, ਮਾਮਲੇ 'ਚ ਦੋ ਦੋਸਤ ਗ੍ਰਿਫ਼ਤਾਰ


author

rajwinder kaur

Content Editor

Related News