ਨੌਜਵਾਨ ਵਲੋਂ ਗਾਰਡਰ ਨਾਲ ਫਾਹਾ ਲੈ ਕੇ ਜੀਵਨਲੀਲਾ ਸਮਾਪਤ

Tuesday, Feb 23, 2021 - 02:09 PM (IST)

ਨੌਜਵਾਨ ਵਲੋਂ ਗਾਰਡਰ ਨਾਲ ਫਾਹਾ ਲੈ ਕੇ ਜੀਵਨਲੀਲਾ ਸਮਾਪਤ

ਬਟਾਲਾ (ਬੇਰੀ) - ਪਿੰਡ ਫੁਲਕੇ ਵਿਖੇ ਇਕ ਨੌਜਵਾਨ ਵਲੋਂ ਗਾਰਡਰ ਨਾਲ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰਨ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਪੁੱਤਰ ਦਲਬੀਰ ਸਿੰਘ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੁਲਸ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਇਸ ਮਾਮਲੇ ਦੇ ਸਬੰਧ ’ਚ ਏ.ਐੱਸ.ਆਈ ਰਛਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਪੁਲਸ ਨੂੰ ਮ੍ਰਿਤਕ ਨੌਜਵਾਨ ਦੇ ਪਿਤਾ ਦਲਬੀਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਫੁਲਕੇ ਨੇ ਜਾਣਕਾਰੀ ਦਿੱਤੀ ਕਿ ਉਸਦਾ ਵੱਡਾ ਮੁੰਡਾ ਸੰਦੀਪ ਸਿੰਘ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਘਰ ਵਿਚ ਇਕੱਲਾ ਸੀ। ਉਸ ਦੱਸਿਆ ਕਿ ਜਦੋਂ ਮੈਂ ਸ਼ਾਮ ਨੂੰ ਘਰ ਆਣ ਕੇ ਆਪਣੇ ਮੁੰਡਾ ਸੰਦੀਪ ਸਿੰਘ ਨੂੰ ਆਵਾਜ਼ ਲਗਾਈ ਤਾਂ ਉਸ ਨੇ ਕੋਈ ਆਵਾਜ਼ ਨਹੀਂ ਦਿੱਤੀ, ਜਿਸ ’ਤੇ ਮੈਂ ਆਪਣੇ ਘਰ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ।

ਫਿਰ ਮੈਂ ਆਪਣੇ ਕਮਰੇ ਅੰਦਰੋਂ ਦਰਵਾਜ਼ੇ ਰਾਹੀਂ ਅੰਦਰ ਜਾ ਕੇ ਦੇਖਿਆ ਕਿ ਮੇਰੇ ਕੁੜੀ ਸੰਦੀਪ ਸਿੰਘ ਨੇ ਛੱਤ ਦੇ ਗਾਰਡਰ ਨਾਲ ਪਰਨਾ ਬੰਨ੍ਹ ਕੇ ਆਪਣੇ ਗਲ ਵਿਚ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਚੁੱਕਾ ਸੀ। ਏ.ਐੱਸ.ਆਈ ਰਛਪਾਲ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਪੁਲਸ ਨੇ ਥਾਣਾ ਰੰਗੜ ਨੰਗਲ ਵਿਖੇ 174ਸੀਆਰ.ਪੀ.ਸੀ ਤਹਿਤ ਕਾਰਵਾਈ ਕਰ ਦਿੱਤੀ ਹੈ।


author

rajwinder kaur

Content Editor

Related News