ਪੇਕੇ ਘਰ ਆਈ ਨਵਵਿਆਹੀ ਮੁਟਿਆਰ ਨਾਲ ਜਬਰ-ਜ਼ਨਾਹ

Tuesday, Dec 10, 2019 - 05:59 PM (IST)

ਪੇਕੇ ਘਰ ਆਈ ਨਵਵਿਆਹੀ ਮੁਟਿਆਰ ਨਾਲ ਜਬਰ-ਜ਼ਨਾਹ

ਅੰਮ੍ਰਿਤਸਰ (ਅਰੁਣ) : ਪੇਕੇ ਘਰ ਰਹਿਣ ਆਈ ਇਕ ਨਵਵਿਆਹੀ ਲੜਕੀ ਨਾਲ ਉਸ ਦੇ ਗੁਆਂਢ 'ਚ ਰਹਿੰਦੇ ਨੌਜਵਾਨ ਵਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਸ਼ਿਕਾਇਤ 'ਤੇ ਨੌਜਵਾਨ ਖਿਲਾਫ ਕਾਰਵਾਈ ਕਰਦਿਆਂ ਥਾਣਾ ਭਿੰਡੀਸੈਦਾ ਦੀ ਪੁਲਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੂੰ ਕੀਤੀ ਸ਼ਿਕਾਇਤ ਵਿਚ ਪੀੜਤ ਲੜਕੀ ਨੇ ਦੱਸਿਆ ਕਿ ਉਸਦਾ ਵਿਆਹ 14 ਮਈ 2019 ਨੂੰ ਹੋਇਆ ਸੀ। 

3 ਜੁਲਾਈ 2019 ਨੂੰ ਉਹ ਪੇਕੇ ਘਰ ਆਈ ਸੀ, ਰਾਤ 10 ਵਜੇ ਜਦੋਂ ਆਪਣੇ ਘਰ ਵਿਚ ਇਕੱਲੀ ਸੀ ਤਾਂ ਉਸ ਦੇ ਗੁਆਂਢੀ ਜੋਗਾ ਸਿੰਘ ਵਲੋਂ ਉਸ ਨੂੰ ਆਵਾਜ਼ ਦੇ ਕੇ ਬੁਲਾਇਆ ਅਤੇ ਧੱਕੇ ਨਾਲ ਉਸਦੀ ਬਾਂਹ ਫੜ ਕੇ ਕਮਰੇ ਵਿਚ ਲਿਜਾ ਕੇ ਉਸ ਦੀ ਸਹਿਮਤੀ ਤੋਂ ਬਿਨਾਂ ਉਸ ਨਾਲ ਬਲਾਤਕਾਰ ਕੀਤਾ ਗਿਆ ਅਤੇ ਫਿਰ ਉਹ ਫਰਾਰ ਹੋ ਗਿਆ। ਪੁਲਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪਮਾਰੀ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News