ਨੌਜਵਾਨ ਨੇ ਨੈਸ਼ਨਲ ਹਾਈਵੇ ’ਤੇ ਬਣੇ ਪੁਲ਼ ਤੋਂ ਲਿਆ ਫਾਹਾ, ਦੇਖਣ ਵਾਲਿਆਂ ਦੇ ਕੰਬੇ ਦਿਲ
Monday, May 02, 2022 - 02:22 PM (IST)
ਭਵਾਨੀਗੜ (ਤਰਸੇਮ ਕਾਂਸਲ, ਵਿਕਾਸ) : ਭਵਾਨੀਗੜ੍ਹ ਤੋਂ ਥੋੜ੍ਹਾ ਅੱਗੇ ਨੈਸ਼ਨਲ ਹਾਈਵੇ ਉਪਰ ਸਥਿਤ ਪਿੰਡ ਘਾਬਦਾਂ ਦੇ ਪੀ. ਜੀ. ਆਈ. ਹਸਪਤਾਲ ਅੱਗੇ ਨੈਸ਼ਨਲ ਹਾਈਵੇ ’ਤੇ ਬਣੇ ਪੌੜੀਆਂ ਵਾਲੇ ਪੁਲ਼ ’ਤੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਰੋਸ਼ਨਵਾਲਾ ਦੇ ਸਰਪੰਚ ਪੱਪੂ ਰਾਮ ਨੇ ਦੱਸਿਆ ਕਿ ਫਾਹਾ ਲੈਣ ਵਾਲਾ ਨੌਜਵਾਨ ਉਨ੍ਹਾਂ ਦੇ ਪਿੰਡ ਦਾ ਵਾਸੀ ਰਵੀਸ ਕੁਮਾਰ ਹੈ, ਜੋ ਧਾਗਾ ਫੈਕਟਰੀ ਵਿਚ ਨੌਕਰੀ ਕਰਦਾ ਸੀ। ਥਾਣਾ ਸਦਰ ਸੰਗਰੂਰ ਦੇ ਮੁਖੀ ਪ੍ਰਤੀਕ ਜਿੰਦਲ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੋਗਾ ’ਚ ਭਿਆਨਕ ਹਾਦਸਾ, ਵਿਆਹ ਦੀ ਵਰ੍ਹੇਗੰਢ ਮਨਾ ਕੇ ਆ ਰਹੇ ਜੋੜੇ ਦੀ ਮੌਤ, ਕੁਝ ਦਿਨ ਬਾਅਦ ਹੋਣੀ ਸੀ ਡਿਲਿਵਰੀ
ਇਸ ਸਬੰਧੀ ਥਾਣਾ ਸਦਰ ਸੰਗਰੂਰ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪੁਲਸ ਨੂੰ ਸੋਮਵਾਰ ਸਵੇਰੇ ਸੂਚਨਾ ਮਿਲੀ ਸੀ ਕਿ ਘਾਬਦਾ ਪੀ. ਜੀ. ਆਈ. ਹਸਪਤਾਲ ਸਾਹਮਣੇ ਬਣੇ ਪੁਲ਼ ’ਤੇ ਗਰਿੱਲਾਂ ਦੇ ਨਾਲ ਫਾਹਾ ਲੈ ਕੇ ਖੇਤਾਂ ਵਾਲੇ ਪਾਸੇ ਕਿਸੇ ਨੌਜਵਾਨ ਦੀ ਲਾਸ਼ ਲਟਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੌਕੇ ’ਤੇ ਜਾ ਕੇ ਨੌਜਵਾਨ ਦੀ ਲਾਸ਼ ਨੂੰ ਹੇਠਾਂ ਉਤਾਰ ਕੇ ਆਪਣੇ ਕਬਜ਼ੇ ’ਚ ਲੈ ਲਿਆ। ਪੁਲਸ ਅਧਿਕਾਰੀ ਨੇ ਕਿਹਾ ਕਿ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਵਾਰਸਾ ਹਵਾਲੇ ਕੀਤਾ ਜਾਵੇਗਾ। ਪਰਿਵਾਰ ਦੇ ਬਿਆਨਾਂ ’ਤੇ ਫਿਲਹਾਲ 174 ਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸੱਤ ਜਨਮਾਂ ਦਾ ਸਾਥ ਨਿਭਾਉਣ ਵਾਲੇ ਪਤੀ ਨੇ ਕਮਾਇਆ ਧਰੋਹ, ਖੁਦ ਦੋਸਤ ਅੱਗੇ ਪਰੋਸ ਦਿੱਤੀ ਪਤਨੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?