ਹਾਦਸੇ ''ਚ ਨੌਜਵਾਨ ਜ਼ਖਮੀ, ਮਾਮਲਾ ਦਰਜ

Friday, Jun 30, 2017 - 03:37 PM (IST)

ਮੋਗਾ (ਅਜ਼ਾਦ) : ਮੋਗਾ ਤੋਂ ਥੋੜ੍ਹੀ ਦੂਰ ਅਜੀਤਵਾਲ ਅਤੇ ਕੋਕਰੀ ਕਲਾਂ ਦੇ ਵਿਚਕਾਰ ਮੋਟਰਸਾਈਕਲ ਅਤੇ ਬੇਲੈਰੋ 'ਚ ਹੋਈ ਟੱਕਰ ਨੂੰ ਲੈ ਕੇ ਤਰਕਾਰਬਾਜ਼ੀ ਦੇ ਬਾਅਦ ਜਸਪ੍ਰੀਤ ਸਿੰਘ ਜੱਸਾ ਨੂੰ ਮਾਰਕੁੱਟ ਕਰਕੇ ਜ਼ਖਮੀ ਕਰ ਦਿੱਤਾ ਗਿਆ ਜਿਸ ਨੂੰ ਸਿਵਲ ਹਸਪਤਾਲ ਢੁੱਡੀਕੇ 'ਚ ਦਾਖਲ ਕਰਵਾਇਆ ਗਿਆ। ਇਸ ਸੰਬੰਧ ਵਿਚ ਅਜੀਤਵਾਲ ਪੁਲਸ ਵਲੋਂ ਅਮਨਦੀਪ ਸਿੰਘ ਉਰਫ ਅਮਨਾ ਨਿਵਾਸੀ ਪਿੰਡ ਕੋਕਰੀ ਕਲਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਸਪ੍ਰੀਤ ਸਿੰਘ ਜੱਸਾ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਤੇ ਆਪਣੇ ਪਿੰਡ ਵਾਪਸ ਜਾ ਰਿਹਾ ਸੀ ਤਾਂ ਕਥਿਤ ਦੋਸ਼ੀ ਨੇ ਆਪਣੀ ਬੇਲੈਰੋ ਗੱਡੀ ਤੇਜ਼ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਮੋਟਰਸਾਈਕਲ ਵਿਚ ਮਾਰੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਜਦੋਂ ਇਸ ਦਾ ਵਿਰੋਧ ਕੀਤਾ ਤਾਂ ਤਕਰਾਰਬਾਜ਼ੀ ਕਰਨ ਲੱਗਾ ਅਤੇ ਉਸ ਦੀ ਮਾਰਕੁੱਟ ਕਰਨ ਦੇ ਬਾਅਦ ਗੱਡੀ ਲੈ ਕੇ ਭੱਜ ਗਿਆ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਜੱਜ ਸਿੰਘ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।


Related News