ਅਵਾਰਾ ਪਸ਼ੂਆਂ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਗੰਭੀਰ ਜ਼ਖ਼ਮੀ

07/17/2018 12:25:48 PM

ਨਾਭਾ (ਜਗਨਾਰ) : ਲੰਘੀ ਦੇਰ ਰਾਤ ਨਾਭਾ ਮਾਲੇਰਕੋਟਲਾ ਰੋਡ 'ਤੇ ਸਥਿਤ ਪਿੰਡ ਦੁਲੱਦੀ ਵਿਖੇ ਆਵਾਰਾ ਪਸ਼ੂਆਂ ਨੇ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਰਾਹਗੀਰਾਂ ਨੇ ਤੁਰੰਤ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚਾਇਆ।
ਡਾਕਟਰਾਂ ਨੇ ਜ਼ਖਮੀ ਦੀ ਹਾਲਤ ਨੂੰ ਦੇਖਦੇ ਹੋਏ ਪਟਿਆਲਾ ਰੈਫਰ ਕਰ ਦਿੱਤਾ। ਗੰਭੀਰ ਰੂਪ ਵਿੱਚ ਫੱਟੜ ਵਿਅਕਤੀ ਦੀ ਪਹਿਚਾਣ ਜਰਨੈਲ ਸਿੰਘ ਵਾਸੀ ਦੁਲੱਦੀ ਵਜੋਂ ਹੋਈ ਹੈ। ਪਿੰਡ ਦੇ ਸਾਬਕਾ ਸਰਪੰਚ ਗੁਰਚਰਨ ਸਿੰਘ ਦੁਲੱਦੀ ਅਤੇ ਪ੍ਰਦੀਪ ਸ਼ਰਮਾ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸ਼ੂਆਂ 'ਤੇ ਤੁਰੰਤ ਨੱਥ ਪਾਈ ਜਾਵੇ ਤਾਂ ਜੋ ਨਿੱਤ ਦਿਨ ਹੋ ਰਹੇ ਸੜਕੀ ਹਾਦਸਿਆਂ ਤੋਂ ਬਚਿਆ ਜਾ ਸਕੇ।


Related News