ਖੰਨਾ ਦੇ ਨੌਜਵਾਨ ਦੀ ਇਟਲੀ ''ਚ ਮੌਤ
Wednesday, Mar 18, 2020 - 06:55 PM (IST)
ਖੰਨਾ (ਸੁਖਵਿੰਦਰ ਕੌਰ) : ਰੋਜ਼ਗਾਰ ਲਈ ਇਟਲੇ ਗਏ ਖੰਨਾ ਦੇ ਨੌਜਵਾਨ ਦੀ ਇਟਲੀ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸਥਾਨਕ ਜਗਤ ਕਾਲੋਨੀ ਦੀ ਗਲੀ ਨੰਬਰ 2 ਦੇ ਵਸਨੀਕ ਕਮਲਜੀਤ ਸਿੰਘ ਦੀ ਇਟਲੀ ਰਹਿੰਦੇ ਨੌਜਵਾਨ ਪੁੱਤਰ ਲਖਵੀਰ ਸਿੰਘ ਦੀ ਅਚਾਨਕ ਮੌਤ ਹੋ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਗਮ ਅਤੇ ਖੌਫ਼ ਦਾ ਮਾਹੌਲ ਪਾਇਆ ਜਾ ਰਿਹਾ ਹੈ। ਭਾਵੇਂ ਕਿ ਪਰਿਵਾਰ ਵੱਲੋਂ ਇਸ ਸਬੰਧੀ ਕੁੱਝ ਵੀ ਨਹੀਂ ਦੱਸਿਆ ਜਾ ਰਿਹਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਿਛਲੇ 10 ਵਰ੍ਹਿਆਂ ਤੋਂ ਇਟਲੀ ਰਹਿੰਦੇ ਲਖਵੀਰ ਸਿੰਘ (36) ਦੀ ਮੌਤ ਦਾ ਕਾਰਨ ਕੋਰੋਨਾ ਵਾਇਰਸ ਨਹੀਂ ਹੋ ਸਕਦਾ, ਉਹ ਪਿਛਲੇ ਲੰਬੇ ਸਮੇਂ ਤੋਂ ਪ੍ਰੇਸ਼ਾਨ ਚੱਲਦਾ ਆ ਰਿਹਾ ਅਤੇ ਕਰੀਬ ਇਕ ਸਾਲ ਤੋਂ ਆਪਣੇ ਕੰਮ 'ਤੇ ਵੀ ਨਹੀਂ ਸੀ ਜਾ ਰਿਹਾ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਫਰਮਾਨ
ਦੱਸਿਆ ਜਾ ਰਿਹਾ ਹੈ ਕਿ ਕੁੱਝ ਸਮਾਂ ਪਹਿਲਾਂ ਆਪਣੇ ਜੀਜੇ ਦੀ ਮੌਤ ਤੋਂ ਬਾਅਦ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਆਪਣੇ ਬੇਟੇ ਦੀ ਬੇਵਕਤੀ ਮੌਤ ਕਾਰਨ ਇੰਨੇ ਦੁੱਖੀ ਅਤੇ ਪ੍ਰੇਸ਼ਾਨ ਹਨ ਕਿ ਉਹ ਇਸ ਬਾਰੇ ਕਿਸੇ ਨਾਲ ਕੋਈ ਗੱਲ ਕਰਨ ਨੂੰ ਤਿਆਰ ਨਹੀਂ ਹਨ। ਪ੍ਰਾਪਤ ਵੇਰਵਿਆਂ ਅਨੁਸਾਰ ਮ੍ਰਿਤਕ ਦੇ ਪਿਤਾ ਕਮਲਜੀਤ ਸਿੰਘ ਵੀ ਇਟਲੀ ਦੇ ਖੁਦ ਪੀ ਆਰ ਹਨ ਪਰ ਪਰਿਵਾਰ ਦੇ ਮੈਂਬਰਾਂ 'ਚ ਇਸ ਗੱਲ ਨੂੰ ਲੈ ਕੇ ਵੀ ਪ੍ਰੇਸ਼ਾਨੀ ਪਾਈ ਜਾ ਰਹੀ ਹੈ ਕਿ ਕੋਰੋਨਾ ਵਾਇਰਸ ਕਾਰਨ ਭਾਰਤ ਸਰਕਾਰ ਵੱਲੋਂ ਐਲਾਣੀਆਂ ਪਾਬੰਦੀਆਂ ਕਰਕੇ ਉਹ ਇਸ ਵੇਲੇ ਇਟਲੀ ਨਹੀਂ ਜਾ ਸਕਦੇ।
ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਦਾ ਵੱਡਾ ਫੈਸਲਾ, ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦੀ ਸਕਰੀਨਿੰਗ ਸ਼ੁਰੂ
ਭਾਵੇਂ ਖੰਨਾ ਸ਼ਹਿਰ 'ਚ ਇਸ ਗੱਲ ਨੂੰ ਲੈ ਕੇ ਚਰਚਾ ਚੱਲ ਰਹੀ ਹੈ ਕਿ ਨੌਜਵਾਨ ਦੀ ਮੌਤ ਕੋਰੋਨਾ ਕਰਕੇ ਹੋ ਸਕਦੀ ਹੈ ਪਰ ਪ੍ਰਸ਼ਾਸਨ ਵੱਲੋਂ ਵੀ ਇਸ ਸਬੰਧੀ ਕੋਈ ਸਪੱਸ਼ਟ ਨਹੀਂ ਕੀਤਾ ਗਿਆ ਅਤੇ ਨਾ ਹੀ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਕੋਈ ਸੰਪਰਕ ਕੀਤਾ ਗਿਆ ਹੈ। ਆਸ-ਪਾਸ ਦੇ ਲੋਕਾਂ ਨੇ ਵੀ ਨੌਜਵਾਨ ਦੀ ਮੌਤ ਕੋਰੋਨਾ ਵਾਇਰਸ ਕਰਕੇ ਹੋਣ ਤੋਂ ਇਨਕਾਰ ਕੀਤਾ।
ਚੀਨ ਤੋਂ ਬਾਅਦ ਇਟਲੀ 'ਚ ਕੋਰੋਨਾ ਨਾਲ ਸਭ ਤੋਂ ਵੱਧ ਮੌਤਾਂ
ਚੀਨ ਤੋਂ ਬਾਅਦ ਇਟਲੀ ਹੈ ਜਿਹੜਾ ਦੁਨੀਆ ਭਰ 'ਚੋਂ ਕੋਰੋਨਾ ਨਾਲ ਸਭ ਤੋਂ ਵੱਧ ਇਨਫੈਕਟਿਡ ਹੈ। ਚੀਨ ਵਿਚ ਮੌਤਾਂ ਦੀ ਗਿਣਤੀ 3, 226 ਹੈ ਜਦਕਿ ਇਟਲੀ ਵਿਚ ਹੁਣ ਤਕ ਕੋਰੋਨਾ ਨਾਲ 2,503 ਮੌਤਾਂ ਹੋ ਚੁੱਕੀਆਂ ਹਨ। ਇਟਲੀ ਵਿਚ ਇਕੋ ਦਿਨ 'ਚ 345 ਲੋਕਾਂ ਦੀ ਜਾਨ ਕੋਰੋਨਾ ਕਾਰਨ ਗਈ ਹੈ ਜਿਸ ਕਾਰਨ ਇਟਲੀ 'ਚ ਮੌਤ ਦਰ ਤੇਜ਼ੀ ਨਾਲ ਵੱਧ ਰਹੀ ਹੈ। ਮਾਹਿਰਾਂ ਮੁਤਾਬਕ ਜੇਕਰ ਇਟਲੀ ਵਿਚ ਹਾਲਾਤ ਨਾਲ ਸੁਧਰੇ ਤਾਂ ਉਥੇ ਚੀਨ ਤੋਂ ਵੱਧ ਮੌਤਾਂ ਹੋ ਜਾਣਗੀਆਂ।
ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ, ਐੱਸ. ਜੀ. ਪੀ. ਸੀ. ਦੇ ਸਾਰੇ ਵੱਡੇ ਸਮਾਗਮ ਮੁਲਤਵੀ