ਪਟਿਆਲਾ : ਸਨੌਰ ਦੇ ਬੱਸ ਸਟੈਂਡ ''ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

02/28/2018 7:12:38 PM

ਪਟਿਆਲਾ (ਬਖਸ਼ੀ) : ਪਟਿਆਲਾ ਦੇ ਹਲਕਾ ਸਨੌਰ ਦੇ ਬੱਸ ਸਟੈਂਡ ਨੇੜੇ ਛੋਟੇ ਹਾਥੀ ਵਿਚ ਇਕ ਵਿਅਕਤੀ ਦੀ ਬੇਰਹਿਮੀ ਨਾਲ ਕਤਲ ਕੀਤੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਗੁਰਪਾਲ ਸਿੰਘ ਵਾਸੀ ਪਿੰਡ ਕੋਰਾਹਲੀ ਸਾਹਿਬ ਵਜੋਂ ਹੋਈ ਹੈ ਜੋ ਸਬਜੀਆਂ ਵੇਚਣ ਦਾ ਕੰਮ ਕਰਦਾ ਸੀ। ਗੁਰਪਾਲ ਨੂੰ 32 ਬੋਰ ਦੀ ਰਿਵਾਲਰ ਨਾਲ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਗੁਰਪਾਲ ਆਪਣੇ ਦੋਸਤ ਨਾਲ ਪਿੰਡ ਕੋਰਾਹਲੀ ਸਾਹਿਬ ਤੋਂ ਆਇਆ ਸੀ, ਜਿਸ ਤੋਂ ਬਾਅਦ ਪਰਿਵਾਰ ਨੂੰ ਬੁੱਧਵਾਰ ਸਵੇਰੇ ਕਿਸੇ ਨੇ ਫੋਨ ਕਰਕੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ। ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਗੁਰਪਾਲ ਦੀ ਕਿਸੇ ਨੇ ਦੁਸ਼ਮਣੀ ਨਹੀਂ ਸੀ, ਉਹ ਫਲ ਸਬਜ਼ੀਆਂ ਢਾਹੁਣ ਦਾ ਕੰਮ ਕਰਦਾ ਸੀ।
ਦੂਜੇ ਪਾਸੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਗੁਰਪਾਲ ਦਾ ਕਤਲ ਗੋਲੀ ਮਾਰ ਕੇ ਕੀਤਾ ਗਿਆ ਹੈ। ਪੁਲਸ ਮੁਤਾਬਕ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।


Related News