ਜਲਾਲਾਬਾਦ ''ਚ ਨੌਜਵਾਨ ਦਾ ਕਤਲ
Sunday, Nov 04, 2018 - 01:59 PM (IST)

ਜਲਾਲਾਬਾਦ (ਸੇਤੀਆ) : ਜਲਾਲਾਬਾਦ ਦੇ ਨਾਲ ਲੱਗਦੇ ਪਿੰਡ ਢੰਡੀ ਖੁਰਦ 'ਚ ਇਕ ਨੌਜਵਾਨ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਢੰਡੀ ਖੁਰਦ 'ਚ ਸਰੂਪ ਸਿੰਘ ਪੁੱਤਰ ਸਤਨਾਮ ਸਿੰਘ ਦਾ ਬੀਤੀ ਰਾਤ ਉਸ ਦੇ ਦੋਸਤਾਂ ਵਲੋ ਕਤਲ ਕਰ ਦਿੱਤਾ ਗਿਆ। ਥਾਣਾ ਸਦਰ ਮੁਖੀ ਭੋਲਾ ਸਿੰਘ ਨੇ ਦੱਸਿਆ ਮ੍ਰਿਤਕ ਸਰੂਪ ਸਿੰਘ ਨੇ ਆਪਣੇ ਦੋਸਤਾਂ ਨਾਲ ਰਾਤ ਨੂੰ ਸ਼ਰਾਬ ਪੀਤੀ ਸੀ, ਬਾਅਦ ਵਿਚ ਉਸ ਦਾ ਕਤਲ ਕਰ ਦਿੱਤਾ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।