ਪਿੰਡ ਖੇੜੀ ਜੱਟਾਂ ਵਿਖੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Sunday, Aug 06, 2023 - 06:28 PM (IST)

ਪਿੰਡ ਖੇੜੀ ਜੱਟਾਂ ਵਿਖੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਭਾਦਸੋਂ (ਅਵਤਾਰ) : ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਖੇੜੀ ਜੱਟਾਂ ਵਿਖੇ ਇਕ 26 ਕੁ ਸਾਲਾਂ ਨੌਜਵਾਨ ਦਾ ਕਤਲ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਰਾਮਜੀਤ ਸਿੰਘ ਪੁੱਤਰ ਮੇਜਰ ਸਿੰਘ ਉਮਰ 26 ਸਾਲ ਵਾਸੀ ਖੇੜੀ ਜੱਟਾਂ ਦਾ ਉਸਦੇ ਪਿੰਡ ਦੇ ਜਸਪਾਲ ਸਿੰਘ ਉਰਫ ਪਾਲਾ ਪੁੱਤਰ ਸਰਵਨ ਸਿੰਘ ਵਾਸੀ ਖੇੜੀ ਜੱਟਾਂ ਨੇ ਸੱਟ ਮਾਰ ਕੇ ਕਤਲ ਕਰ ਦਿੱਤਾ ਹੈ। ਕਤਲ ਦਾ ਕਾਰਨ ਆਪਸੀ ਤਕਰਾਰਬਾਜ਼ੀ ਦੱਸੀ ਜਾ ਰਹੀ ਹੈ।

ਉਧਰ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਥਾਣਾ ਭਾਦਸੋਂ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕਰਦਿਆਂ ਜਸਪਾਲ ਸਿੰਘ ਉਰਫ ਪਾਲਾ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਮ੍ਰਿਤਕ ਰਾਮਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 


author

Gurminder Singh

Content Editor

Related News