ਜ਼ਮੀਨੀ ਵਿਵਾਦ ਕਾਰਨ ਨੌਜਵਾਨ ਦਾ ਕਤਲ

Friday, May 08, 2020 - 05:36 PM (IST)

ਜ਼ਮੀਨੀ ਵਿਵਾਦ ਕਾਰਨ ਨੌਜਵਾਨ ਦਾ ਕਤਲ

ਪਾਤੜਾਂ (ਚੋਪੜਾ/ਸਨੇਹੀ) : ਅੱਜ ਨੇੜਲੇ ਪਿੰਡ ਲਾਡਬੰਜਾਰਾਕਲਾਂ ਵਿਖੇ ਜ਼ਮੀਨੀ ਵਿਵਾਦ ਕਾਰਨ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਹਾਮਝੇੜੀ ਦੇ ਵਿਅਕਤੀਆਂ ਨਾਲ ਜ਼ਮੀਨੀ ਝਗੜਾ ਚੱਲਦਾ ਸੀ, ਜਿਨ੍ਹਾਂ ਅੱਜ ਕੋਰਟ ਵਲੋਂ ਰੋਕ ਲਗਾਉਣ ਦੇ ਬਾਵਜੂਦ ਟਰੈਕਟਰ ਨਾਲ ਜ਼ਮੀਨ ਵਾਹੁਣ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ਜਦੋਂ ਹਰਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਲਾਡਬੰਜਾਰਾਕਲਾਂ ਨੂੰ ਪਤਾ ਲੱਗਾ ਤਾਂ ਉਸ ਨੇ ਪੁਲਸ ਨੂੰ ਸੂਚਨਾ ਦੇ ਕੇ ਆਪਣੇ ਮੋਟਰਸਾਈਕਲ ਰਾਹੀਂ ਟਰੈਕਟਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹਰਵਿੰਦਰ ਸਿੰਘ ਉਪਰ ਟਰੈਕਟਰ ਚੜ੍ਹਾ ਦਿੱਤਾ ਗਿਆ।

ਇਸ ਦੌਰਾਨ ਗੰਭੀਰ ਜ਼ਖਮੀ ਹਾਲਤ ਵਿਚ ਉਸ ਨੂੰ ਇਲਾਜ ਲਈ ਮੁੱਢਲਾ ਸਿਹਤ ਕੇਂਦਰ ਪਾਤੜਾਂ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਇਸ ਕੇਸ ਨਾਲ ਸਬੰਧਤ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।


author

Gurminder Singh

Content Editor

Related News