ਤਰਨਤਾਰਨ ''ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ
Friday, Nov 09, 2018 - 01:20 PM (IST)

ਤਰਨਤਾਰਨ (ਵਿਜੇ) : ਹਲਕਾ ਖਡੂਰ ਸਾਹਿਬ ਦੇ ਨੇੜਲੇ ਪਿੰਡ ਵੇਈ ਪੁਰੀ ਦੇ ਰਹਿਣ ਵਾਲੇ ਨੌਜਵਾਨ ਮਨਜਿੰਦਰ ਸਿੰਘ ਉਰਫ ਲਾਡੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਮਨਜਿੰਦਰ ਸਿੰਘ ਨੂੰ ਗੋਲੀ ਉਸ ਦੇ ਰਿਸ਼ਤੇਦਾਰ ਵਲੋਂ ਹੀ ਮਾਰੀ ਗਈ ਹੈ ਅਤੇ ਵਾਰਦਾਤ ਤੋਂ ਬਾਅਦ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖਬਰ ਲਿਖੇ ਜਾਣ ਤਕ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਸੀ ਲੱਗ ਸਕਿਆ।