ਘਰੇਲੂ ਝਗੜੇ ਕਾਰਨ ਨੌਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਮੌਤ
Monday, Nov 18, 2019 - 11:16 AM (IST)
![ਘਰੇਲੂ ਝਗੜੇ ਕਾਰਨ ਨੌਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਮੌਤ](https://static.jagbani.com/multimedia/2019_11image_11_16_091956557youth.jpg)
ਗੁਰੂਹਰਸਹਾਏ (ਆਵਲਾ) - ਸ਼ਹਿਰ ਦੇ ਫਰੀਦਕੋਟ ਰੋਡ ਸਥਿਤ ਗੋਦਾਮ ਨੇੜੇ ਇਕ 26 ਸਾਲਾ ਨੌਜਵਾਨ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ ਪੁੱਤਰ ਹੰਸਾ ਸਿੰਘ ਵਾਸੀ ਪਿੰਡ ਬੋਹੜੀਆਂ ਵਜੋਂ ਹੋਈ ਹੈ। ਘਟਨਾ ਸਥਾਨ 'ਤੇ ਪੁੱਜੇ ਗੁਰੂਹਰਸਹਾਏ ਦੇ ਜਾਂਚ ਅਧਿਕਾਰੀ ਤਰਸੇਮ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਜ ਕੁਮਾਰ ਨੇ ਆਪਣੇ ਕਮਰੇ 'ਚ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਚਾਰ ਸਾਲ ਪਹਿਲਾਂ ਰੇਲਵੇ ਬਸਤੀ ਗੁਰੂਹਰਸਹਾਏ ਦੀ ਇਕ ਔਰਤ ਨਾਲ ਵਿਆਹ ਹੋਇਆ ਸੀ, ਜਿਨ੍ਹਾਂ ਦਾ ਆਪਸ 'ਚ ਪਿਛਲੇ ਤਿੰਨ ਸਾਲਾਂ ਤੋਂ ਘਰੇਲੂ ਝਗੜਾ ਚੱਲ ਰਿਹਾ ਹੈ। ਪਿਛਲੇ ਤਿੰਨ ਸਾਲਾਂ ਤੋਂ ਰਾਜ ਕੁਮਾਰ ਆਪਣੀ ਪਤਨੀ ਤੋਂ ਵੱਖ ਹੋ ਕੇ ਗੁਰੂਹਰਸਹਾਏ ਵਿਖੇ 1 ਕਮਰਾ ਕਿਰਾਏ 'ਤੇ ਲੈ ਕੇ ਰਹਿ ਰਿਹਾ ਸੀ, ਜਿਥੇ ਅੱਜ ਰਾਜ ਕੁਮਾਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲਾਲ ਸਮਾਪਤ ਕਰ ਲਈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਲਾਸ਼ ਪੋਸਟਮਾਰਟਮ ਲਈ ਫਿਰੋਜ਼ਪੁਰ ਸਿਵਲ ਹਸਪਤਾਲ 'ਚ ਭੇਜ ਦਿੱਤੀ ਗਈ ਹੈ ਅਤੇ ਪੁਲਸ ਵਲੋਂ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ।