ਪਤਨੀ ਤੇ ਸਹੁਰੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ, 1 ਸਾਲ ਪਹਿਲਾਂ ਹੋਇਆ ਸੀ ਵਿਆਹ

06/22/2022 7:37:24 PM

ਅੰਮ੍ਰਿਤਸਰ (ਸੰਜੀਵ) - ਪਤਨੀ ਅਤੇ ਸਹੁਰੇ ਤੋਂ ਤੰਗ ਆ ਕੇ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੰਜੀਵ ਕੁਮਾਰ ਵਜੋਂ ਹੋਈ ਹੈ। ਫਿਲਹਾਲ ਥਾਣਾ ਕੋਤਵਾਲੀ ਦੀ ਪੁਲਸ ਨੇ ਉਸਦੀ ਪਤਨੀ ਕੀਰਤੀ ਅਤੇ ਸਹੁਰੇ ਰਵੀ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਤੋਂ ਗੈਂਗਸਟਰਾਂ ਨੇ ਮੰਗੀ ਲੱਖਾਂ ਦੀ ਫਿਰੌਤੀ

ਦੇਸ਼ਰਾਜ ਨੇ ਦੱਸਿਆ ਕਿ 1 ਸਾਲ ਪਹਿਲਾਂ ਉਸ ਦੇ ਲੜਕੇ ਸੰਜੀਵ ਕੁਮਾਰ ਦਾ ਵਿਆਹ  ਮੁਲਜ਼ਮ ਕੀਰਤੀ ਨਾਲ ਹੋਇਆ ਸੀ, ਉਹ ਸੇਲਜ਼ਮੈਨ ਦਾ ਕੰਮ ਕਰਦਾ ਸੀ। ਦੋਵਾਂ ਪਤੀ-ਪਤਨੀ ਦੇ ਝਗੜੇ ਕਾਰਨ ਉਸ ਦੀ ਨੂੰਹ ਕੀਰਤੀ ਆਪਣੇ ਨਾਨਕੇ ਘਰ ਰਹਿ ਰਹੀ ਸੀ। ਬੀਤੇ ਦਿਨ ਜਦੋਂ ਉਹ ਆਪਣੇ ਲੜਕੇ ਨੂੰ ਮਿਲਣ ਗਿਆ ਤਾਂ ਦੇਖਿਆ ਕਿ ਉਸ ਦੀ ਹਾਲਤ ਵਿਗੜ ਚੁੱਕੀ ਸੀ ਅਤੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ। ਉਹ ਉਸ ਨੂੰ ਇਲਾਜ ਲਈ ਗੇਟ ਖਜ਼ਾਨਾ ਦੇ ਨਿੱਜੀ ਹਸਪਤਾਲ ਲੈ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ


rajwinder kaur

Content Editor

Related News