ਸਾਢੇ ਚਾਰ ਕਿਲੋ ਭੁੱਕੀ ਸਮੇਤ ਇਕ ਨੌਜਵਾਨ ਗ੍ਰਿਫਤਾਰ
Saturday, Jun 16, 2018 - 04:36 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ ਸਾਢੇ ਚਾਰ ਕਿਲੋ ਭੁੱਕੀ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ 2 ਬਰਨਾਲਾ ਦੇ ਥਾਣੇਦਾਰ ਧਰਮਪਾਲ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ ਨੋਨਾ ਪੁੱਤਰ ਬੂਟਾ ਸਿੰਘ ਵਾਸੀ ਗੁਰਤੇਗ ਬਹਾਦਰ ਨਗਰ ਬਰਨਾਲਾ ਗਰਚਾ ਰੋਡ ਤੇ ਪੈਦਲ ਪਲਾਸਟਿਕ ਦਾ ਥੈਲਾ ਲੈ ਕੇ ਆ ਰਿਹਾ ਸੀ।
ਗਸ਼ਤ ਦੌਰਾਨ ਪੁਲਸ ਪਾਰਟੀ ਵਲੋਂ ਉਸਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਸਾਢੇ ਚਾਰ ਕਿਲੋ ਭੁੱਕੀ ਬਰਾਮਦ ਹੋਈ। ਉਸ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੌਕੇ ਏ. ਐੱਸ. ਆਈ. ਹਰਜਿੰਦਰ ਸਿੰਘ, ਥਾਣਾ ਸਿਟੀ ਦੇ ਮੁਨਸ਼ੀ ਰਣਜੀਤ ਸਿੰਘ ਵੀ ਹਾਜ਼ਰ ਸਨ।