ਪੰਜਾਬ ''ਚ ਫਿਰ ਦਿਲ ਦਹਿਲਾਉਣ ਵਾਲੀ ਵਾਰਦਾਤ, ਘਰ ਅੰਦਰ ਵੜ ਕੇ ਗੋਲ਼ੀਆਂ ਨਾਲ ਭੁੰਨਿਆ ਮੁੰਡਾ
Thursday, Feb 20, 2025 - 11:00 AM (IST)

ਮੋਗਾ (ਕਸ਼ਿਸ਼ ਸਿੰਗਲਾ) : ਜ਼ਿਲ੍ਹੇ ਦੇ ਪਿੰਡ ਕਪੂਰੇ ਵਿਖੇ ਸਵਿਫਟ ਕਾਰ ਵਿਚ ਸਵਾਰ ਦੋ ਵਿਅਕਤੀਆਂ ਨੇ ਘਰ ਵਿਚ ਦਾਖਲ ਹੋ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਵਾਰਦਾਤ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਗੋਲੀਆਂ ਲੱਗਣ ਕਾਰਣ ਇਕ ਮਹਿਲਾ ਗੰਭੀਰ ਰੂਪ ਵਿਚ ਜ਼ਖਮੀ ਹੈ। ਜਾਣਕਾਰੀ ਦਿੰਦੇ ਹੋਏ ਜ਼ਖਮੀ ਹਰਮਨਦੀਪ ਕੌਰ (37) ਨੇ ਦੱਸਿਆ ਕਿ ਉਹ ਘਰ ਵਿਚ ਕੰਮ ਕਰ ਰਹੀ ਸੀ ਤਾਂ ਸਵਿੱਫਟ ਕਾਰ 'ਤੇ ਸਵਾਰ ਹੋ ਕੇ ਦੋ ਨੌਜਵਾਨ ਆਏ ਅਤੇ ਉਸ ਦੇ ਪਤੀ ਬਾਰੇ ਪੁੱਛਣ ਲੱਗੇ ਤਾਂ ਉਸ ਨੇ ਕਿਹਾ ਕਿ ਉਹ ਘਰ ਨਹੀਂ ਹਨ ਤਾਂ ਉਨ੍ਹਾਂ ਵੱਲੋਂ ਹਥਿਆਰ ਕੱਢ ਕੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਬੁਰੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
ਗੋਲੀਆਂ ਸਾਡੇ ਕੋਲੇ ਕੰਮ ਕਰਦੇ ਸੀਰੀ ਰਾਜ ਕੁਮਾਰ ਬਿੱਟੂ (30) ਦੇ ਲੱਗੀਆਂ ਅਤੇ ਉਹ ਜ਼ਮੀਨ 'ਤੇ ਡਿੱਗ ਗਿਆ। ਇਸ ਦੌਰਾਨ ਅਸੀਂ ਦਰਵਾਜ਼ਾ ਬੰਦ ਕੀਤਾ ਤਾਂ ਦਰਵਾਜ਼ੇ ਵਿੱਚੋਂ ਦੀ ਗੋਲੀ ਆ ਕੇ ਮੇਰੇ ਲੱਗੀ ਜਿਸ ਨਾਲ ਮੈਂ ਜ਼ਖਮੀ ਹੋ ਗਈ। ਪੀੜਤ ਪਰਿਵਾਰ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਸਜ਼ਾ ਦਿੱਤੀ ਜਾਵੇ। ਉਧਰ ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪੁਲਸ ਦੇ 52 ਅਧਿਕਾਰੀ ਬਰਖਾਸਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e