UAE ''ਚ ਫ਼ੌਤ ਹੋਏ ਨੌਜਵਾਨ ਦੀ ਮ੍ਰਿਤਕ ਦੇਹ ਐੱਸ.ਪੀ. ਓਬਰਾਏ ਦੇ ਯਤਨਾਂ ਸਕਦਾ ਪਿੰਡ ਪਹੁੰਚੀ
Tuesday, Jul 28, 2020 - 06:07 PM (IST)
ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ): ਦੁਬਈ 'ਚ ਕੰਮ ਕਰਨ ਗਏ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੰਗੇਵਾਲਾ ਦੇ ਬਿਲਕੁਲ ਗਰੀਬ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਸੁਖਮੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਅੱਜ 25 ਦਿਨਾਂ ਦੇ ਬਾਅਦ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਯੋਗ ਉਪਰਾਲੇ ਨਾਲ ਮ੍ਰਿਤਕ ਦੇਹ ਨੂੰ ਅੱਜ ਜੱਦੀ ਪਿੰਡ ਪਹੁੰਚਾਇਆ ਗਿਆ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਸ੍ਰੀ ਮੁਕਤਸਰ ਸਾਹਿਬ ਤੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਂਬਰ ਨੇ ਦੱਸਿਆ ਕਿ ਇਹ ਗਰੀਬ ਪਰਿਵਾਰ ਦਾ ਮੁੰਡਾ ਸੁਖਮੰਦਰ ਸਿੰਘ ਤਕਰੀਬਨ ਸੱਤ ਅੱਠ ਸਾਲ ਪਹਿਲਾਂ ਦੁਬਈ 'ਚ ਲੇਬਰ ਵਰਕ ਕਰਨ ਗਿਆ ਸੀ, ਜਿੱਥੇ ਬਿਮਾਰ ਹੋਣ ਤੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਉੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਜ਼ਿਲ੍ਹਾ ਫਿਰਜ਼ੋਪੁਰ 'ਚ ਕੋਰੋਨਾ ਦਾ ਕਹਿਰ ਜਾਰੀ, 27 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
ਪਰਿਵਾਰ ਵਲੋਂ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕਰਨ ਲਈ ਆਪਣੀ ਅਸਮਰੱਥਾ ਜ਼ਾਹਰ ਕਰਦੇ ਹੋਏ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਐੱਸ.ਪੀ. ਓਬਰਾਏ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੇ ਮੁੰਡੇ ਦੀ ਮ੍ਰਿਤਕ ਦੇਹ ਨੂੰ ਕ੍ਰਿਪਾ ਕਰਕੇ ਵਾਪਸ ਭਾਰਤ ਲਿਆਂਦਾ ਜਾਵੇ ਤਾਂ ਜੋ ਅਸੀਂ ਉਸ ਦੇ ਅੰਤਿਮ ਦਰਸ਼ਨ ਕਰ ਕੇ ਉਸ ਦਾ ਅੰਤਿਮ ਕਿਰਿਆ ਕਰਮ ਕਰ ਸਕੀਏ। ਉਨ੍ਹਾਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਐੱਸ.ਪੀ.ਓਬਰਾਏ ਵਲੋਂ ਅਣਥੱਕ ਮਿਹਨਤ ਅਤੇ ਯਤਨਾਂ ਸਦਕਾ ਇਸ ਗਰੀਬ ਪਰਿਵਾਰ ਦੇ ਮੁੰਡੇ ਦੀ ਮ੍ਰਿਤਕ ਦੇਹ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਹਵਾਈ ਅੱਡੇ ਤੇ ਲਿਆਂਦਾ ਗਿਆ, ਜਿੱਥੋ ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕ ਦੇਹ ਨੂੰ ਅੱਜ ਪਿੰਡ ਲਿਆ ਕੇ ਉਸ ਦਾ ਸੰਸਕਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਗੈਂਗਸਟਰ ਅਨਮੋਲ ਬਿਸ਼ਨੋਈ ਦਾ ਪੁਲਸ ਰਿਮਾਂਡ ਖ਼ਤਮ ਹੋਣ ਉਪਰੰਤ ਭੇਜਿਆ ਜੇਲ੍ਹ
ਉਨ੍ਹਾਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹੁਣ ਤੱਕ 184 ਮ੍ਰਿਤਕ ਦੇਹਾਂ ਨੂੰ ਆਪਣੇ ਯਤਨ ਸਦਕਾ ਉਨ੍ਹਾਂ ਦੇ ਦੇਸ਼ ਪਹੁੰਚਾਇਆ ਗਿਆ ਹੈ ਅਤੇ ਹੁਣ ਤੱਕ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 108 ਲੋਕਾਂ ਦੀ ਜਾਨ ਬਲੱਡ ਮਨੀ ਦੇ ਕੇ ਬਚਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਐੱਸ.ਪੀ. ਓਬਰਾਏ ਵਲੋਂ ਪਰਿਵਾਰ ਦੀ ਹਾਲਤ ਦੇਖਦੇ ਹੋਏ ਮ੍ਰਿਤਕ ਮੁੰਡੇ ਦੇ ਪਿਤਾ ਗੁਰਮੇਲ ਸਿੰਘ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਪੈਨਸ਼ਨ ਲਗਾ ਦਿੱਤੀ ਗਈ ਹੈ।