ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਭਰਾ ਦੇ ਸੱਸ ਤੇ ਸਹੁਰੇ ’ਤੇ ਮਾਮਲਾ ਦਰਜ

Wednesday, Sep 22, 2021 - 04:59 PM (IST)

ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਭਰਾ ਦੇ ਸੱਸ ਤੇ ਸਹੁਰੇ ’ਤੇ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ (ਬਾਸਲ) : ਸਥਾਨਕ ਇੰਦਰਾ ਬਸਤੀ ’ਚ ਵਾਰਡ ਨੰ 20 ’ਚ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਦੁਖੀ ਹੋ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਪੁਲਸ ਨੇ ਦੋ ’ਤੇ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਨਦੀਪ ਤਰੀਕਾ ਨੇ ਦੱਸਿਆ ਕਿ ਮ੍ਰਿਤਕ ਆਕਾਸ਼ਦੀਪ ਦੀ ਮਾਤਾ ਰਾਣੀ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਵੱਲੋਂ 2 ’ਤੇ ਮਾਮਲਾ ਦਰਜ ਕੀਤਾ ਹੈ।

ਮ੍ਰਿਤਕ ਦੀ ਮਾਂ ਨੇ ਪੁਲਸ ਨੂੰ ਬਿਆਨ ਦਿੱਤੇ ਕਿ ਉਸ ਦੇ ਛੋਟਾ ਲੜਕੇ ਅਕਾਸ਼ਦੀਪ ਨਾਲ ਉਸ ਦੇ ਵੱਡੇ ਲੜਕੇ ਦੀ ਸੱਸ ਅਤੇ ਸਹੁਰੇ ਨੇ     ਕੁੱਟਮਾਰ ਅਤੇ ਬੇਇਜ਼ਤੀ ਕੀਤੀ ਜਿਸ ਦੇ ਚੱਲਦੇ ਉਸ ਦੇ ਲੜਕੇ ਆਕਾਸ਼ਦੀਪ ਨੇ ਆਤਮ ਹੱਤਿਆ ਕਰ ਲਈ। ਥਾਣਾ ਮੁਖੀ ਅਮਨਦੀਪ ਤਰੀਕਾ ਨੇ ਦੱਸਿਆ ਕਿ ਆਕਾਸ਼ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਵੱਡੇ ਬੇਟੇ ਦੇ ਸੱਸ ਅਤੇ ਸਹੁਰੇ ’ਤੇ ਮਾਮਲਾ ਦਰਜ ਕਰਕੇ  ਲੜਕੇ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News