ਨਸ਼ਾ ਛਡਾਊ ਕੇਂਦਰ ਵਿਚ 26 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Wednesday, May 17, 2023 - 12:34 PM (IST)

ਨਸ਼ਾ ਛਡਾਊ ਕੇਂਦਰ ਵਿਚ 26 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਮੋਗਾ/ਕੋਟ ਈਸੇ ਖਾਂ (ਗੋਪੀ ਰਾਊਕੇ)- ਜ਼ਿਲ੍ਹਾ ਮੋਗਾ ਦੇ ਨਸ਼ਾ ਛਡਾਊ ਕੇਂਦਰ ਜਨੇਰ ਵਿਚ ਤੜਕਸਾਰ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦਾ ਨਾਂ ਪ੍ਰਦੀਪ ਕੁਮਾਰ (26) ਦੱਸਿਆ ਜਾ ਰਿਹਾ ਹੈ। 

ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਇਸੇ ਥਾਂ ’ਤੇ ਮੁੜ ਵਸੇਬਾ ਕੇਂਦਰ ’ਚੋਂ 15 ਨਸ਼ਾ ਛੱਡਣ ਵਾਲੇ ਨੌਜਵਾਨ ਫ਼ਰਾਰ ਹੋ ਗਏ ਸਨ। 


author

Gurminder Singh

Content Editor

Related News