ਮੁੰਡੇ ਨੇ ਵੀਡੀਓ ਬਣਾ ਕੇ ਖਾਧਾ ਜ਼ਹਿਰ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

Wednesday, Jun 17, 2020 - 06:37 PM (IST)

ਮੁੰਡੇ ਨੇ ਵੀਡੀਓ ਬਣਾ ਕੇ ਖਾਧਾ ਜ਼ਹਿਰ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਨਜ਼ਦੀਕੀ ਪਿੰਡ ਮੋੜਾ ਵਿਖੇ ਇਕ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦਾ ਸਥਾਨਕ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਪਿੰਡ ਮੋੜਾਂ ਦਾ ਲਵਪ੍ਰੀਤ ਸਿੰਘ ਲੜਕੀ ਨਾਲ ਪਿਆਰ ਕਰਦਾ ਸੀ ਅਤੇ ਵਿਆਹ ਕਰਵਾਉਣਾ ਚਾਹੁੰਦਾ ਸੀ। ਇਨ੍ਹਾਂ ਵਿਚ 3 ਸਾਲਾ ਤੋਂ ਪ੍ਰੇਮ ਸੰਬੰਧ ਚੱਲ ਰਹੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੁੜੀ ਅਤੇ ਪਰਿਵਾਰ ਦੀ ਪਹਿਲਾਂ ਵੀ ਮਦਦ ਕੀਤੀ ਸੀ ਅਤੇ ਹੁਣ ਉਨ੍ਹਾਂ ਵੱਲੋਂ ਮੋਟੇ ਪੈਸਿਆਂ ਦੀ ਮੰਗ ਕੀਤੀ ਜਿਸ ਦੇ ਚੱਲਦੇ ਉਹ ਇੰਨਾ ਪੈਸਾ ਦੇਣ ਤੋਂ ਅਸਮਰੱਥ ਸਨ ਤਾਂ ਕੁੜੀ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਉਸ ਦੇ ਪਰਿਵਾਰ ਵਾਲੇ ਸਾਡੇ ਮੁੰਡੇ ਲਵਪ੍ਰੀਤ ਨੂੰ ਮਾਰਨ ਦੀ ਧਮਕੀਆਂ ਦਿੰਦੇ ਸੀ ਅਤੇ ਉਸ ਦੇ ਪਿੱਛੇ ਵੀ ਲੱਗੇ ਸਨ ਜਿਸਦੇ ਚੱਲਦੇ ਲਵਪ੍ਰੀਤ ਨੇ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ। 

ਇਹ ਵੀ ਪੜ੍ਹੋ : ਪੁਲਸ ਨਾਕੇ 'ਤੇ ਟਾਸਕ ਫੋਰਸ ਦੀ ਟੀਮ ਨੇ ਗ੍ਰਿਫਤਾਰ ਕੀਤਾ ਥਾਣੇਦਾਰ, ਜਾਣੋ ਕੀ ਹੈ ਵਜ੍ਹਾ 

ਮਿਲੀ ਜਾਣਕਾਰੀ ਮੁਤਾਬਕ ਲਵਪ੍ਰੀਤ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਵੀਡੀਓ ਵੀ ਬਣਾਈ ਗਈ ਜਿਸ ਵਿਚ ਉਹ ਲੜਕੀ ਅਤੇ ਲੜਕੀ ਦੇ ਪਰਿਵਾਰ ਵਾਲਿਆਂ ਦਾ ਜ਼ਿਕਰ ਕਰ ਰਿਹਾ ਹੈ। ਇਸ ਸਬੰਧੀ ਮਹਿਲਾ ਚੌਕੀ ਦੇ ਇੰਚਾਰਜ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਲੜਕੇ ਦੇ ਪਿਤਾ ਗੁਰਜੰਟ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਲੜਕੀ ਸਣੇ ਕੁਝ ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਦਹਿਲਾਉਣ ਵਾਲੀ ਘਟਨਾ, ਨਵ-ਵਿਆਹੇ ਮੁੰਡੇ ਸਣੇ ਸਕੇ ਭਰਾ ਦਾ ਕਤਲ, ਲਾਸ਼ਾਂ ਨਾਲ ਵੀ ਦਰਿੰਦਗੀ 


author

Gurminder Singh

Content Editor

Related News