20 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Friday, Apr 24, 2020 - 09:19 PM (IST)

20 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਸਰਦੂਲਗੜ੍ਹ (ਚੋਪੜਾ) : ਸਬ ਡਵੀਜਨ ਦੇ ਪਿੰਡ ਜਟਾਣਾ ਖੁਰਦ ਵਿਖੇ ਨੌਜਵਾਨ ਬਲਵਿੰਦਰ ਸਿੰਘ (20) ਪੁੱਤਰ ਬਾਵਾ ਸਿੰਘ ਵਾਸੀ ਪਿੰਡ ਜਟਾਣਾ ਖੁਰਦ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ ਅਫਸਰ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਮ੍ਰਿਤਕ ਗਰੀਬ ਪਰਿਵਾਰ ਨਾਲ ਸਬੰਧਤ ਸੀ ਅਤੇ ਦਿਹਾੜੀ ਮਜਦੂਰੀ ਕਰਦਾ ਸੀ। ਮ੍ਰਿਤਕ ਪਿਛਲੇ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ ਅਤੇ ਕੰਮ ਧੰਦਾ ਨਾ ਮਿਲਣ ਕਾਰਣ ਪ੍ਰੇਸ਼ਾਨ ਰਹਿੰਦਾ ਸੀ।

ਇਸੇ ਪ੍ਰੇਸ਼ਾਨੀ ਕਾਰਣ ਉਸ ਨੇ ਵਾਟਰ ਵਰਕਸ ਕੋਲ ਬਣੇ ਸੁੰਨਸਾਨ ਡੇਰੇ ਵਿਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਪੁਲਸ ਥਾਣਾ ਝੂਨੀਰ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ 174 ਦੀ ਕਰਵਾਈ ਕਰਕੇ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾ ਦੇ ਹਵਾਲੇ ਕਰ ਦਿੱਤੀ ਹੈ। ਪਿੰਡ ਵਾਸੀਆਂ, ਮਜਦੂਰ ਅਤੇ ਕਿਸਾਨ ਜਥੇਬੰਧੀਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਦੀ ਤੁਰੰਤ ਆਰਥਿਕ ਸਹਾਇਤਾ ਕੀਤੀ ਜਾਵੇ।


author

Gurminder Singh

Content Editor

Related News