ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Wednesday, Oct 07, 2020 - 06:20 PM (IST)

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਦਿੜ੍ਹਬਾ ਮੰਡੀ (ਅਜੈ) : ਪਿੰਡ ਮਰਦਖੇੜਾ ਦੇ ਇਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਆਪਣੇ ਘਰ ਅੰਦਰ ਪੱਖੇ ਨਾਲ ਫਾਹ ਲਗਾ ਕੇ ਆਤਮ ਹੱਤਿਆ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਮਹਿਲਾਂ ਦੇ ਇੰਚਾਰਜ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਸੀਰ ਸਿੰਘ (34) ਪੁੱਤਰ ਸੂਬਾ ਸਿੰਘ ਦੀ ਮਾਤਾ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਕਿਹਾ ਕਿ ਜਗਸੀਰ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸ ਨੇ ਘਰ ਅੰਦਰ ਹੀ ਪੱਖੇ ਨਾਲ ਫਾਹ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। 

ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ। ਪੁਲਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਅਮਲ ਵਿਚ ਲਿਆਦੀ ਹੈ। ਮ੍ਰਿਤਕ ਦਾ ਸਿਵਲ ਹਸਪਤਾਲ ਸੁਨਾਮ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।


author

Gurminder Singh

Content Editor

Related News