ਸੜਕ ''ਤੇ ਖੜ੍ਹੇ ਦੋ ਮੁੰਡਿਆਂ ਨੂੰ ਟਰੱਕ ਨੇ ਮਾਰੀ ਟੱਕਰ, ਹੋਸ਼ ਤਾਂ ਉਦੋਂ ਉੱਡੇ ਜਦੋਂ ਪੁਲਸ ਨੇ ਲਈ ਟਰੱਕ ਦੀ ਤਲਾਸ਼ੀ

07/30/2017 7:40:51 PM

ਫ਼ਤਹਿਗੜ੍ਹ ਸਾਹਿਬ (ਟਿਵਾਣਾ) : ਪਿੰਡ ਨਬੀਪੁਰ ਨੇੜੇ ਸੜਕ ਕੰਢੇ ਖੜ੍ਹੇ ਦੋ ਨੌਜਵਾਨਾਂ ਨੂੰ ਇਕ ਟਰੱਕ ਵਲੋਂ ਫੇਟ ਮਾਰ ਦਿੱਤੀ ਗਈ ਸੀ। ਇਸ ਹਾਦਸੇ ਦੌਰਾਨ ਸੰਦੀਪ ਸਿੰਘ ਤੇ ਸੁਖਵਿੰਦਰ ਸਿੰਘ ਜ਼ਖਮੀ ਹੋ ਗਏ ਸਨ, ਜਿਨ੍ਹਾਂ ਵਿਚੋਂ ਸੰਦੀਪ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਐਸ.ਐਚ.ਓ. ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਖਮੀ ਨੌਜਵਾਨਾਂ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕੀਤਾ ਗਿਆ ਸੀ ਜਿੱਥੇ ਸੰਦੀਪ ਸਿੰਘ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਨਬੀਪੁਰ ਪੁਲਸ ਚੌਂਕੀ ਇੰਚਾਰਜ ਹਰਜੀਤ ਸਿੰਘ ਤੇ ਪੁਲਸ ਪਾਰਟੀ ਵਲੋਂ ਕੀਤੀ ਗਈ ਟਰੱਕ ਦੀ ਚੈਕਿੰਗ ਦੌਰਾਨ ਉਸ ਵਿਚੋਂ 5 ਕਿੱਲੋ ਭੁੱਕੀ ਵੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਟਰੱਕ ਚਾਲਕ ਅਮਰੀਕ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਯੋਧੇਵਾਲ ਖਿਲਾਫ ਥਾਣਾ ਸਰਹਿੰਦ ਵਿਖੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਨਾਭਾ ਜੇਲ ਭੇਜ ਦਿੱਤਾ ਗਿਆ ਹੈ।